For the best experience, open
https://m.punjabitribuneonline.com
on your mobile browser.
Advertisement

ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ

09:17 AM Apr 12, 2024 IST
ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ
ਸਮਾਗਮ ਮੌਕੇ ਹਾਜ਼ਰ ਸਾਹਿਤਕਾਰ ਤੇ ਵਿਦਿਆਰਥੀ। -ਫੋਟੋ: ਸੇਖੋਂ
Advertisement

ਪੱਤਰ ਪ੍ਰੇਰਕ
ਗੜ੍ਹਸ਼ੰਕਰ, 11 ਅਪਰੈਲ
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪਰਵਾਸੀ ਪੰਜਾਬੀ ਸ਼ਾਇਰ ਕੁਲਵਿੰਦਰ ਦੇ ਗ਼ਜ਼ਲ ਸੰਗ੍ਰਹਿ ‘ਸ਼ਾਮ ਦੀ ਸਾਖ਼ ’ਤੇ’ ਉੱਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਸ਼ਾਇਰ ਸੁਲੱਖਣ ਸਰਹੱਦੀ ਨੇ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਸ਼ਾਇਰ ਪ੍ਰੋ. ਸੁਰਜੀਤ ਜੱਜ ਨੇ ਕੀਤੀ।
ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਸਾਹਿਤ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ, ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਕਹਾਣੀਕਾਰ ਅਜਮੇਰ ਸਿੱਧੂ, ਡਾ. ਜਗਵਿੰਦਰ ਜੋਧਾ ਅਤੇ ਲੇਖਕ ਨਛੱਤਰ ਸਿੰਘ ਭੋਗਲ ਹਾਜ਼ਰ ਹੋਏ। ਸਮਾਗਮ ਦੇ ਆਰੰਭ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਮੂਹ ਹਾਜ਼ਰੀਨ ਲਈ ਸਵਾਗਤੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਗ਼ਜ਼ਲ ਸੰਗ੍ਰਹਿ ‘ਸ਼ਾਮ ਦੀ ਸਾਖ਼ ’ਤੇ’ ਉੱਤੇ ਪਹਿਲਾ ਖੋਜ ਪੱਤਰ ਡਾ. ਸ਼ਮਸ਼ੇਰ ਮੋਹੀ ਨੇ ਪੜ੍ਹਦਿਆਂ ਗ਼ਜ਼ਲਾਂ ਦੇ ਵਿਸ਼ਾ ਪੱਖ ਅਤੇ ਇਸ ਦੇ ਸ਼ਿਲਪ ਵਿਧਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਦੂਜਾ ਖੋਜ ਪੱਤਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਤੋਂ ਪੁੱਜੇ ਆਲੋਚਕ ਡਾ. ਹਰਪ੍ਰੀਤ ਸਿੰਘ ਨੇ ਪੇਸ਼ ਕੀਤਾ। ਸਮਾਗਮ ਮੌਕੇ ਪਰਵਾਸੀ ਲੇਖਕ ਨਛੱਤਰ ਸਿੰਘ ਭੋਗਲ ਦੀ ਪੁਸਤਕ ‘ਜੀਵਨ ਧਾਰਾ’ ਵੀ ਲੋਕ ਅਰਪਣ ਕੀਤੀ ਗਈ। ਦੂਜੇ ਸੈਸ਼ਨ ਵਿੱਚ ਹੋਏ ਕਵੀ ਦਰਬਾਰ ਮੌਕੇ ਡਾ. ਗੁਰਚਰਨ ਕੌਰ ਕੋਚਰ, ਨਵਤੇਜ‌ ਗੜਦੀਵਾਲਾ, ਜਸਵੀਰ ਝੱਜ, ਪ੍ਰੋ. ਅਜੀਤ ਲਗੇਰੀ, ਅਮਰੀਕ ਡੋਗਰਾ, ਪ੍ਰੀਤ ਨੀਤਪੁਰ, ਜੋਗੇ ਭੰਗਲ, ਸੰਤੋਖ ਸਿੰਘ ਵੀਰ, ਰਣਜੀਤ ਪੋਸੀ, ਜਸਵੀਰ ਝੱਜ, ਜੀਵਨ ਚੰਦੇਲੀ ਅਤੇ ਅਮਰੀਕ ਹਮਰਾਜ ਨੇ ਆਪਣੀਆਂ ਰਚਨਾਵਾਂ ਪੇਸ਼ ਕਰ ਕੇ ਸਰੋਤਿਆਂ ਦੀ ਵਾਹ ਵਾਹ ਖੱਟੀ। ਧੰਨਵਾਦੀ ਸ਼ਬਦ ਅਕੈਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਸਾਂਝੇ ਕੀਤੇ।

Advertisement

Advertisement
Author Image

Advertisement
Advertisement
×