ਅੰਗਰੇਜ਼ੀ ਤੇ ਹਿੰਦੀ ਵਿੱਚ ਛਪੇਗੀ ਪੁਸਤਕ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’
08:53 AM Dec 23, 2024 IST
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 22 ਦਸੰਬਰ
ਸਟੇਟ ਐਵਾਰਡੀ ਪੰਜਾਬੀ ਲੇਖਕ ਅਲੀ ਰਾਜਪੁਰਾ ਦੀ ਪੁਸਤਕ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’ ਨੂੰ ਪੰਜਾਬ ਵਕਫ਼ ਬੋਰਡ ਵੱਲੋਂ ਬੋਰਡ ਦੇ ਪ੍ਰਸ਼ਾਸਕ ਸ਼ੌਕਤ ਅਹਿਮਦ ਪਰੇ ਆਈਏਐੱਸ ਦੀ ਅਗਵਾਈ ਹੇਠ ਅੰਗਰੇਜ਼ੀ ਅਤੇ ਹਿੰਦੀ ’ਚ ਅਨੁਵਾਦ ਕਰਵਾ ਕੇ ਛਪਵਾਉਣ ਦਾ ਫ਼ੈਸਲਾ ਕੀਤਾ ਗਿਆ। ਲੇਖਕ ਅਲੀ ਰਾਜਪੁਰਾ ਨੇ ਦੱਸਿਆ ਕਿ ਇਸ ਪੁਸਤਕ ਦਾ ਅੰਗਰੇਜ਼ੀ ਅਨੁਵਾਦ ਹਰਦੀਪ ਸਿੰਘ ਗਿੱਲ ਵੱਲੋਂ ਕੀਤਾ ਗਿਆ ਹੈ ਅਤੇ ਹਿੰਦੀ ਵਿਚ ਅਲੀ ਰਾਜਪੁਰਾ ਨੇ ਖ਼ੁਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਤੇ ਧਰਮ ਪ੍ਰਚਾਰ ਸਬੰਧੀ ਉਨ੍ਹਾਂ ਵੱਲੋਂ ਲਿਖੀ ਜਾ ਰਹੀ ਪੁਸਤਕ ‘ਗੁਰੂ ਤੇਗ਼ ਬਹਾਦਰ ਸਾਹਿਬ, ਮੁਸਲਮਾਨ ਮਿੱਤਰ ਅਤੇ ਸੀਸ ਯਾਤਰਾ’ ਡੂੰਘੀ ਖੋਜ ਰੂਪੀ ਕਿਤਾਬ ਹੈ।
Advertisement
Advertisement