ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਮੰਤਰੀ ਵੱਲੋਂ ਪੁਸਤਕ ਲੋਕ ਅਰਪਣ

06:47 AM Aug 02, 2023 IST
ਪੁਸਤਕ ਲੋਕ ਅਰਪਣ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ। -ਫੋਟੋ: ਚਿੱਲਾ

ਐਸ.ਏ.ਐਸ.ਨਗਰ (ਮੁਹਾਲੀ): ਬਨੂੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਖੇਡ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਡਾ ਕੁਲਦੀਪ ਸਿੰਘ ਬਨੂੜ ਦੀ ਪੁਸਤਕ ‘ਮਾਨਸਿਕ ਤਣਾਓ ਤੋਂ ਮੁਕਤੀ ਪਾਓ’ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਲੇਖਕ ਵੱਲੋਂ ਚੁਣੇ ਗਏ ਵਿਸ਼ੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰ ਵਿਅਕਤੀ ਮਾਨਸਿਕ ਤਣਾਅ ਨਾਲ ਜੂਝ ਰਿਹਾ ਹੈ ਅਤੇ ਇਹ ਪੁਸਤਕ ਸਮਾਜ ਲਈ ਰਾਜ ਦਸੇਰਾ ਬਣੇਗੀ ਅਤੇ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਐਸਸੀਆਈਟੀ ਪੰਜਬ ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ, ਗੁਲਸ਼ਨ ਛਾਬੜਾ, ਡਾ ਨਵਨੀਤ ਕੱਦ, ਅਮਰਜੀਤ ਸਿੰਘ ਚਾਹਲ ਅਤੇ ਮਾਸਟਰ ਭੁਪਿੰਦਰ ਸਿੰਘ ਭਿੰਦਾ ਕੁੰਭੜਾ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement