ਜਰਨੈਲ ਪੁਰੀ ਦੀਆਂ ਕਹਾਣੀਆਂ ਦੀ ਪੁਸਤਕ ਰਿਲੀਜ਼
ਖੇਤਰੀ ਪ੍ਰਤੀਨਿਧ
ਬਰਨਾਲਾ, 18 ਨਵੰਬਰ
ਸਾਹਿਤ ਸਰਵਰ ਬਰਨਾਲਾ ਵੱਲੋਂ ਬਰਨਾਲਾ ਇਲਾਕੇ ਦੇ ਕਹਾਣੀਕਾਰ ਜਰਨੈਲ ਪੁਰੀ ਦੀਆਂ ਸਮੁੱਚੀਆਂ ਕਹਾਣੀਆਂ ਦੀ ਪੁਸਤਕ ਪਿੰਡ ਸਹਬਿਾਜਪੁਰਾ ਵਿਖੇ ਰਿਲੀਜ਼ ਕੀਤੀ ਗਈ। ਕਿਤਾਬ ਰਿਲੀਜ਼ ਕਰਨ ਦੀ ਰਸਮ ਸ਼੍ਰੋਮਣੀ ਸਾਹਿਤਕਾਰ ਤੇ ਪੰਜਾਬੀ ਸਾਹਿਤ ਅਕੈਡਮੀ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਨੇ ਅਦਾ ਕੀਤੀ। ਸ੍ਰੀ ਗਿੱਲ ਨੇ ਕਿਹਾ ਕਿ ਪੁਰੀ ਨੇ ਮਲਵਈ ਜੀਵਨ ਨੂੰ ਹੂਬਹੂ ਚਿਤਰਿਆ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਦੀ ਬਾਤ ਪਾਈ ਹੈ। ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਕਿਹਾ ਕਿ ਜਰਨੈਲ ਪੁਰੀ ਦੀਆਂ ਬਹੁਤ ਸਾਰੀਆਂ ਕਹਾਣੀਆਂ ਮੀਲ ਪੱਥਰ ਦੇ ਤੌਰ ‘ਤੇ ਜਾਣੀਆਂ ਜਾਂਦੀਆਂ ਹਨ। ਪੁਸਤਕ ਦੇ ਸੰਪਾਦਕ ਤੇਜਾ ਸਿੰਘ ਤਿਲਕ ਨੇ ਕਿਹਾ ਕਿ ਇਸ ਵੱਡ ਆਕਾਰੀ ਪੁਸਤਕ ਵਿਚ ਜਰਨੈਲ ਪੁਰੀ ਦੇ ਛੇ ਕਹਾਣੀ ਸੰਗ੍ਰਹਿ ਸ਼ਾਮਿਲ ਕੀਤੇ ਗਏ ਹਨ। ਇਸ ਮੌਕੇ ਬੂਟਾ ਸਿੰਘ ਚੌਹਾਨ, ਭੁਪਿੰਦਰ ਸਿੰਘ ਬੇਦੀ, ਪੰਜਾਬੀ ਸਭਾ ਕੈਨੇਡਾ ਦੀ ਭਾਰਤ ਦੀ ਪ੍ਰਧਾਨ ਪੰਜਾਬੀ ਕਵਿੱਤਰੀ ਬਲਵੀਰ ਕੌਰ ਰਾਏਕੋਟੀ ਤੇ ਲਖਵੀਰ ਸਿੰਘ ਉੱਪਲ ਮੌਜੂਦ ਸਨ।