ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜ ਵਿੱਚ ਖੋਜ ਪੱਤਰਾਂ ਦੀ ਪੁਸਤਕ ਰਿਲੀਜ਼

08:45 AM May 24, 2024 IST
ਖੋਜ ਪੱਤਰਾਂ ਦੀ ਪੁਸਤਕ ਰਿਲੀਜ਼ ਕਰਦੇ ਹੋਏ ਪ੍ਰਬੰਧਕ।

ਚਮਕੌਰ ਸਾਹਿਬ (ਸੰਜੀਵ ਬੱਬੀ):

Advertisement

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਕਰਵਾਏ ਗਏ ਰਾਸ਼ਟਰ ਪੱਧਰੀ ਸੈਮੀਨਾਰ ਰੀਅਮੈਂਜਨਿੰਗ ਸਕਿੱਲ ਇੰਡੀਆਂ ਵਿੱਚ ਪੇਸ਼ ਕੀਤੇ ਗਏ ਖੋਜ ਪੇਪਰਾਂ ਦੀ ਪੁਸਤਕ ਦੀ ਘੁੰਡ ਚੁਕਾਈ ਹੋਈ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਚੁਣੇ ਹੋਏ ਚੌਂਤੀ ਖੋਜ ਪੇਪਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਪੁਸਤਕ ਨੂੰ ਕਾਲਜ ਕਮੇਟੀ ਦੀ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਅਤੇ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤਾ ਅਤੇ ਇਸ ਸੰਬੰਧੀ ਸੰਖੇਪ ਚਰਚਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਾਰੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੈਮੀਨਾਰ ਦੇ ਕਨਵੀਨਰ ਡਾ. ਸੰਦੀਪ ਕੌਰ, ਕਿਤਾਬ ਦੀ ਸੰਪਾਦਕੀ ਕਮੇਟੀ ਦੇ ਮੈਂਬਰ ਡਾ. ਨਰਿਪਇੰਦਰ ਕੌਰ, ਡਾ. ਕੁਲਦੀਪ ਕੌਰ, ਹਾਜ਼ਰ ਸਨ।

Advertisement
Advertisement
Advertisement