ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁੁਸਤਕ ‘ਟਰਾਂਸਫਾਰਮਿੰਗ ਐਜੂਕੇਸ਼ਨ’ ਰਿਲੀਜ਼

06:57 AM Aug 02, 2024 IST

ਪੱਤਰ ਪ੍ਰੇਰਕ
ਗੜ੍ਹਸ਼ੰਕਰ, 1 ਅਗਸਤ
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਛਪਵਾਈ ਪੁਸਤਕ ‘ਟਰਾਂਸਫਾਰਮਿੰਗ ਐਜੂਕੇਸ਼ਨ’ ਦਾ ਰਿਲੀਜ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਡਾ. ਅਮਨਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਜਿਨ੍ਹਾਂ ਸਟਾਫ਼ ਨੂੰ ਵਧਾਈ ਦਿੱਤੀ।
ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਕਿਹਾ ਕਿ ਡਾ. ਕੁਲਦੀਪ ਕੌਰ ਅਤੇ ਪ੍ਰੋ. ਜਸਵਿੰਦਰ ਕੌਰ ਦੀ ਸੰਪਾਦਨਾ ਹੇਠ ਤਿਆਰ ਇਸ ਪੁਸਤਕ ਵਿੱਚ ਕਾਲਜ ਦੇ ਪ੍ਰੋਫੈਸਰ ਸਾਹਿਬਾਨਾਂ ਨੇ ‘ਆਧੁਨਿਕ ਟੈਕਨਾਲੋਜੀ ਦਾ ਉਚੇਰੀ ਸਿੱਖਿਆ ਅਤੇ ਖੋਜ ਉਪਰ ਪ੍ਰਭਾਵ’ ਵਿਸ਼ੇ ’ਤੇ ਆਪਣੇ ਗਿਆਨ ਭਰਪੂਰ ਲੇਖ ਦਰਜ ਕੀਤੇ ਹਨ।
ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਨੰਦਪੁਰ ਸਾਹਿਬ ਤੋਂ ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ ਤੇ ਪ੍ਰੋ. ਕੰਵਰ ਕੁਲਵੰਤ ਸਮੇਤ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।

Advertisement

Advertisement
Advertisement