ਸ਼ੇਅਰ ਬਾਜ਼ਾਰ ’ਚ ਤੇਜ਼ੀ; ਸੈਂਸੈਕਸ 205.99 ਅੰਕ ਚੜ੍ਹਿਆ; ਨਿਫਟੀ ਵੀ ਵਧਿਆ
10:58 AM Jul 09, 2024 IST
Advertisement
ਮੁੰਬਈ, 9 ਜੁਲਾਈ
ਸ਼ੇਅਰ ਬਾਜ਼ਾਰ ਵਿੱਚ ਅੱਜ ਤੇਜ਼ੀ ਦਾ ਰੁਝਾਨ ਦੇਖਣ ਨੂੰ ਮਿਲਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 205.99 ਅੰਕ ਵਧ ਕੇ 80,166.37 ’ਤੇ ਖੁੱਲ੍ਹਿਆ। ਦੂਜੇ ਪਾਸੇ ਨਿਫਟੀ 53 ਅੰਕਾਂ ਦੇ ਵਾਧੇ ਨਾਲ 24,373.55 ’ਤੇ ਰਿਹਾ। ਇਸ ਦੌਰਾਨ ਮਾਰੂਤੀ ਸੁਜ਼ੂਕੀ ਇੰਡੀਆ, ਮਹਿੰਦਰਾ ਐਂਡ ਮਹਿੰਦਰਾ, ਟਾਈਟਨ, ਅਡਾਨੀ ਪੋਰਟਸ, ਟਾਟਾ ਮੋਟਰਜ਼, ਲਾਰਸਨ ਐਂਡ ਟੂਬਰੋ, ਐਚਡੀਐਫਸੀ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ। ਹਿੰਦੁਸਤਾਨ ਯੂਨੀਲੀਵਰ, ਟੈੱਕ ਮਹਿੰਦਰਾ, ਐਕਸਿਸ ਬੈਂਕ ਅਤੇ ਇੰਫੋਸਿਸ ਦੇ ਸ਼ੇਅਰ ਘਾਟੇ ਵਿਚ ਰਹੇ। ਏਸ਼ਿਆਈ ਬਾਜ਼ਾਰਾਂ ’ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ ’ਚ ਰਹੇ ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿਕੇਈ ਵਿਚ ਸ਼ੇਅਰਾਂ ਵਿਚ ਤੇਜ਼ੀ ਦਿਖਣ ਨੂੰ ਮਿਲੀ।
Advertisement
Advertisement
Advertisement