For the best experience, open
https://m.punjabitribuneonline.com
on your mobile browser.
Advertisement

ਨਸ਼ੇ ਤੇ ਘੁਸਪੈਠ ਰੋਕਣ ਲਈ ਬੀਐੱਸਐੱਫ ਦਾ ਸਾਥ ਦੇਣ ਸਰਹੱਦੀ ਲੋਕ: ਰਾਜਪਾਲ ਪੁਰੋਹਿਤ

10:02 PM Jun 23, 2023 IST
ਨਸ਼ੇ ਤੇ ਘੁਸਪੈਠ ਰੋਕਣ ਲਈ ਬੀਐੱਸਐੱਫ ਦਾ ਸਾਥ ਦੇਣ ਸਰਹੱਦੀ ਲੋਕ  ਰਾਜਪਾਲ ਪੁਰੋਹਿਤ
Advertisement

ਪੱਤਰ ਪ੍ਰੇਰਕ

Advertisement

ਡੇਰਾ ਬਾਬਾ ਨਾਨਕ, 7 ਜੂਨ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ| ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਬਾਰੇ ਗੱਲਬਾਤ ਕੀਤੀ| ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਪ੍ਰੇਰਿਤ ਕੀਤਾ| ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਕਮਿਊਨਿਟੀ ਦੇ ਨੁਮਾਇੰਦਿਆਂ ਨਾਲ ਵੀ ਚਰਚਾ ਕੀਤੀ ਤੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਘੁਸਪੈਠ ਨੂੰ ਰੋਕਣ ਲਈ ਬੀਐੱਸਐੱਫ ਦਾ ਸਾਥ ਦੇਣ। ਉਨ੍ਹਾਂ ਨੇ ਆਬਾਦ ਕੈਂਪ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਬੀਐੱਸਐੱਫ ਵੱਲੋਂ ਲਗਾਏ ਗਏ ਸਟਾਲ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਵੀਕੇ ਜੰਜੂਆ, ਡੀਜੀਪੀ ਗੌਰਵ ਯਾਦਵ, ਵਧੀਕ ਮੁੱਖ ਸਕੱਤਰ ਕੇ. ਸ਼ਿਵ ਪ੍ਰਸ਼ਾਦ, ਏਡੀਸੀ ਪਰਮਬੀਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਹਾਜ਼ਰ ਸਨ। ਰਾਜਪਾਲ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਵੀ ਦੌਰਾ ਕੀਤਾ ਗਿਆ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ ਕੀਤੇ ਅਤੇ ਪਠਾਨਕੋਟ ਤੇ ਗੁਰਦਾਸਪੁਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ|

Advertisement
Advertisement
Advertisement
×