ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਕਟ ਮੈਚ ਵਿੱਚ ਸਰਹੱਦੀ ਪਿੰਡਾਂ ਦੀ ਟੀਮ ਜੇਤੂ

07:02 AM Jul 23, 2024 IST
ਮੈਚ ਦੀ ਸ਼ੁਰੂਆਤ ਕਰਵਾਉਂਦੇ ਹੋਏ ਐਸੱਐੱਸਪੀ ਦਾਯਮਾ ਹਰੀਸ਼ ਕੁਮਾਰ । -ਫੋਟੋ: ਕੇਪੀ ਸਿੰਘ

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 22 ਜੁਲਾਈ
ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ‘ਮਿਸ਼ਨ ਨਿਸ਼ਚੇ’ ਤਹਿਤ ਐਸੱਐੱਸਪੀ ਦਾਯਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਸਥਾਨਕ ਪੁਲੀਸ ਲਾਈਨ ਵਿੱਚ ਸਰਹੱਦੀ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੀ ਸਾਂਝੀ ਟੀਮ ਅਤੇ ਪੁਲੀਸ ਵਿਭਾਗ ਦੀ ਟੀਮ ਦਰਮਿਆਨ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਮੈਚ ਵਿੱਚ ਸਰਹੱਦੀ ਪਿੰਡਾਂ ਦੀ ਕ੍ਰਿਕਟ ਟੀਮ ਜੇਤੂ ਰਹੀ।
ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਗੁਰਦਾਸਪੁਰ ਪੁਲੀਸ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਉੱਥੇ ਨੌਜਵਾਨਾਂ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਇਹ ਮੈਚ ਕਰਵਾਉਣ ਦਾ ਮਕਸਦ ਵੀ ਇਹੀ ਹੈ ਕਿ ਨੌਜਵਾਨ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਇਸ ਦੌਰਾਨ ਐੱਸਐੱਸਪੀ ਗੁਰਦਾਸਪੁਰ ਵੱਲੋਂ ‘ਨਸ਼ਿਆਂ ਨੂੰ ਨਾਂਹ, ਪੰਜਾਬ ਨੂੰ ਹਾਂ’ ਦਾ ਨਾਅਰਾ ਵੀ ਦਿੱਤਾ ਗਿਆ। ਕ੍ਰਿਕਟ ਮੈਚ ਦੀ ਜੇਤੂ ਟੀਮ ਅਤੇ ਰਨਰ ਅੱਪ ਟੀਮ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਿਸ ਨੂੰ ਦੇਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ।

Advertisement

Advertisement
Advertisement