ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਤੇ ਭਾਜਪਾ ਦੋਵੇਂ ਦਲਿਤ ਵਿਰੋਧੀ: ਮਾਇਆਵਤੀ

06:53 AM May 22, 2024 IST

ਜੌਨਪੁਰ, 21 ਮਈ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਕਾਂਗਰਸ ਅਤੇ ਭਾਜਪਾ ਨੂੰ ਦਲਿਤ ਵਿਰੋਧੀ ਅਤੇ ਪੱਛੜੇ ਵਰਗ ਵਿਰੋਧੀ ਕਰਾਰ ਦਿੱਤਾ ਅਤੇ ਕਿਹਾ ਕਿ ਦੋਵਾਂ ਦੇ ਇਰਾਦੇ ਅਤੇ ਸੋਚ ਰਾਖਵੇਂਕਰਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਾਂਗਰਸ ਦੇ ਪੁਰਖਿਆਂ ’ਤੇ ਸੰਵਿਧਾਨ ਵਿਰੋਧੀ ਕੰਮ ਕਰਨ ਦਾ ਵੀ ਦੋਸ਼ ਲਾਇਆ। ਬਸਪਾ ਮੁਖੀ ਮਾਇਆਵਤੀ ਨੇ ਇੱਥੇ ਪਾਰਟੀ ਉਮੀਦਵਾਰ ਅਤੇ ਸਥਾਨਕ ਸੰਸਦ ਮੈਂਬਰ ਸ਼ਿਆਮ ਸਿੰਘ ਯਾਦਵ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਕੇਂਦਰ ’ਚ ਪਹਿਲੀ ਕਾਂਗਰਸ ਸਰਕਾਰ ਬਣੀ ਸੀ ਤਾਂ ਡਾਕਟਰ ਅੰਬੇਡਕਰ ਕਾਨੂੰਨ ਮੰਤਰੀ ਸਨ, ਉਸ ਸਮੇਂ ਬਾਬਾ ਸਾਹਿਬ ਨੇ ਜਵਾਹਰ ਲਾਲ ਨਹਿਰੂ ਅਤੇ ਬਾਕੀ ਆਗੂਆਂ ਨੂੰ ਕਿਹਾ ਸੀ ਕਿ ਸੰਵਿਧਾਨ ਤਹਿਤ ਐੱਸਸੀ ਅਤੇ ਐੱਸਟੀ ਵਰਗ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਨਹੀਂ ਮਿਲ ਰਿਹਾ। ਇਸ ਸਬੰਧੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਮਾਇਆਵਤੀ ਨੇ ਦਾਅਵਾ ਕੀਤਾ, ‘‘ਬਾਬਾ ਸਾਹਿਬ ਨੇ ਪ੍ਰਧਾਨ ਮੰਤਰੀ ਨਹਿਰੂ ਨੂੰ ਧਾਰਾ 340 ਤਹਿਤ ਕਮਿਸ਼ਨ ਬਿਠਾ ਕੇ ਅਤਿ ਪੱਛੜੇ ਵਰਗ ਨੂੰ ਵੀ ਰਾਖਵਾਂਕਰਨ ਦੇਣ ਲਈ ਕਿਹਾ ਸੀ ਪਰ ਕਾਂਗਰਸ ਸਰਕਾਰ ਨੇ ਬਾਬਾ ਸਾਹਿਬ ਅੰਬੇਡਕਰ ਦੀ ਗੱਲ ਨਹੀਂ ਸੁਣੀ, ਜਿਸ ਕਾਰਨ ਉਨ੍ਹਾਂ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।’’ ਮਾਇਆਵਤੀ ਨੇ ਕਿਹਾ, ‘‘ਅੱਜ ਕਾਂਗਰਸ ਆਗੂ ਕਹਿੰਦੇ ਹਨ ਕਿ ਅਸੀਂ ਰਾਖਵੇਂਕਰਨ ਅਤੇ ਸੰਵਿਧਾਨ ਦੇ ਖ਼ਿਲਾਫ਼ ਨਹੀਂ ਹਾਂ ਪਰ ਉਨ੍ਹਾਂ ਦੇ ਪੁਰਖਿਆਂ ਨੇ ਸੰਵਿਧਾਨ ਦੇ ਖ਼ਿਲਾਫ਼ ਕੰਮ ਕੀਤਾ ਹੈ ਅਤੇ ਤੁਹਾਨੂੰ (ਦਲਿਤਾਂ ਅਤੇ ਪੱਛੜੇ ਵਰਗ ਨੂੰ) ਰਾਖਵੇਂਕਰਨ ਦਾ ਪੂਰਾ ਲਾਭ ਨਹੀਂ ਦਿੱਤਾ।’’ ਉਨ੍ਹਾਂ ਕਿਹਾ ਕਿ ਭਾਜਪਾ ਵੀ ਇਸ ਮਾਮਲੇ ’ਚ ਪਿੱਛੇ ਨਹੀਂ ਹੈ। ਇਨ੍ਹਾਂ ਸਾਰੀਆਂ ਪਾਰਟੀਆਂ ਦੇ ਇਰਾਦੇ ਅਤੇ ਸੋਚ ਰਾਖਵੇਂਕਰਨ ਦੇ ਖ਼ਿਲਾਫ਼ ਹੈ। ਕਾਂਗਰਸ ਨੂੰ ਦਲਿਤ ਅਤੇ ਪੱਛੜੀਆਂ ਸ਼੍ਰੇਣੀਆਂ ਵਿਰੋਧੀ ਦੱਸਦਿਆਂ ਉਨ੍ਹਾਂ ਕਿਹਾ, ‘‘ਇਸੇ ਕਾਰਨ ਸਾਨੂੰ ਬਸਪਾ ਬਣਾਉਣ ਦੀ ਲੋੜ ਪਈ। ਜੇ ਕਾਂਗਰਸ ਨੇ ਸ਼ੁਰੂ ਤੋਂ ਹੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈ ਹੁੰਦੀ ਤਾਂ ਸਾਨੂੰ ਬਸਪਾ ਬਣਾਉਣ ਦੀ ਲੋੜ ਹੀ ਨਹੀਂ ਸੀ ਪੈਣੀ।’’ -ਪੀਟੀਆਈ

Advertisement

Advertisement