ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋਵੇਂ ਧਿਰਾਂ ਜ਼ਾਬਤੇ ਵਿੱਚ ਰਹਿਣ ਲਈ ਸਹਿਮਤ

07:13 AM Feb 15, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਕੇਂਦਰੀ ਵਜ਼ੀਰਾਂ ਤੇ ਕਿਸਾਨ ਆਗੂਆਂ ਦਰਮਿਆਨ ਭਲਕੇ ਚੰਡੀਗੜ੍ਹ ਵਿਚ ਤੀਜੇ ਗੇੜ ਦੀ ਮੀਟਿੰਗ ਤੈਅ ਹੋਣ ਮਗਰੋਂ ਕਿਸਾਨਾਂ ਤੇ ਹਰਿਆਣਾ ਪੁਲੀਸ ਦਰਮਿਆਨ ਜ਼ਾਬਤੇ ਵਿਚ ਰਹਿਣ ਦੀ ਸਹਿਮਤੀ ਬਣ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਸਹਿਮਤੀ ਦਿੱਤੀ ਹੈ ਕਿ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਨਹੀਂ ਕਰਨਗੇ ਤੇ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਅਤੇ ਰਬੜ ਦੀਆਂ ਗੋਲੀਆਂ ਨਹੀਂ ਦਾਗੀਆਂ ਜਾਣਗੀਆਂ। ਹਾਲਾਂਕਿ ਭਲਕ ਦੀ ਮੀਟਿੰਗ ਦੇ ਨਤੀਜੇ ਤੱਕ ਦੋਵੇਂ ਧਿਰਾਂ ਆਪੋ-ਆਪਣੀਆਂ ਥਾਵਾਂ ’ਤੇ ਪਹਿਲਾਂ ਵਾਂਗ ਡਟੀਆਂ ਰਹਿਣਗੀਆਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ਼ ਅਤੇ ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਦੇ ਏਡੀਜੀਪੀ ਜਸਕਰਨ ਸਿੰਘ ਦੇ ਯਤਨਾਂ ਸਦਕਾ ਇਨ੍ਹਾਂ ਕਿਸਾਨ ਆਗੂਆਂ ਨੇ ਰਾਜਪੁਰਾ ਵਿਚ ਮੀਟਿੰਗ ਕੀਤੀ। ਉਧਰ ਹਰਿਆਣਾ ਪੁਲੀਸ ਵੱਲੋਂ ਕੀਤੀ ਬੈਰੀਕੇਡਿੰਗ ਕਰਕੇ ਅੱਜ ਦੂਜੇ ਦਿਨ ਵੀ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਬੈਰੀਅਰ ਸਮੇਤ ਖਨੌਰੀ ਅਤੇ ਡੱਬਵਾਲੀ ਸਰਹੱਦਾਂ ’ਤੇ ਡੇਰੇ ਲਾਈ ਰੱਖੇ। ਹਰਿਆਣਾ ਪੁਲੀਸ ਨੇ ਰੋਕਾਂ ਹਟਾਉਣ ਦੀ ਕੋਸ਼ਿਸ਼ ਕਰਦੇ ਕਿਸਾਨਾਂ ’ਤੇ ਅੱਜ ਵੀ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ ਗੋਲੀਆਂ ਦੀ ਬੁਛਾੜ ਕੀਤੀ, ਜਿਸ ਵਿਚ ਪੰਜਾਹ ਦੇ ਕਰੀਬ ਕਿਸਾਨ ਫੱਟੜ ਹੋ ਗਏ। ਸ਼ੰਭੂ ਬੈਰੀਅਰ ’ਤੇ ਵੀਹ ਹਜ਼ਾਰ ਦੇ ਕਰੀਬ ਕਿਸਾਨ ਮੌਜੂਦ ਹਨ। ਪੁਲੀਸ ਵੱਲੋਂ ਦੋ ਦਿਨਾ ਦੌਰਾਨ ਦਾਗੇ ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਦੀ ਬੁਛਾੜ ਕਰਕੇ ਇਕੱਲੇ ਸ਼ੰਭੂ ਖੇਤਰ ’ਚ ਹੀ ਪੌਣੇ ਦੋ ਸੌ ਦੇ ਕਰੀਬ ਕਿਸਾਨ ਜ਼ਖਮੀ ਹੋ ਚੁੱਕੇ ਹਨ। ਕਿਸਾਨ ਆਗੂਆਂ ਦਾ ਤਰਕ ਹੈ ਕਿ ਹਰਿਆਣਾ ਪੁਲੀਸ ਦੀਆਂ ਅਜਿਹੀਆਂ ਵਧੀਕੀਆਂ ਦੇ ਬਾਵਜੂਦ ਕਿਸਾਨਾਂ ਨੇ ਹੁਣ ਤੱਕ ਉਨ੍ਹਾਂ ਵੱਲ ਇੱਕ ਰੋੜਾ ਤੱਕ ਨਹੀਂ ਸੁੱਟਿਆ ਕਿਉਂਕਿ ਉਹ ਅਮਨ ਅਤੇ ਸ਼ਾਂਤੀ ਦੇ ਮੁੱਦਈ ਹਨ ਤੇ ਹਰਿਆਣਾ ਪੁਲੀਸ ’ਚ ਵੀ ਉਨ੍ਹਾਂ ਦੇ ਹੀ ਭਰਾ ਹਨ। ਕਿਸਾਨ ਆਗੂਆਂ ਨੇ ਜਿਥੇ ਭਲਕ ਦੀ ਮੀਟਿੰਗ ਹਾਂ-ਪੱਖੀ ਰਹਿਣ ਦੀ ਆਸ ਜਤਾਈ, ਉਥੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਕਿਸਾਨੀ ਮੰਗਾਂ ਦੀ ਪੂਰਤੀ ਯਕੀਨੀ ਬਣਾਉਣਾ ਹੈ। ਇਸ ਮੌਕੇ ਜੰਗ ਸਿੰਘ ਭਟੇੜੀ, ਰਣਜੀਤ ਸਵਾਜਪੁਰ, ਗੁਰਧਿਆਨ ਧੰਨਾ ਸਮੇਤ ਕੁਝ ਹੋਰ ਕਿਸਾਨ ਵੀ ਮੌਜੂਦ ਸਨ।

Advertisement

Advertisement