ਦੂਲੋਂ ਵੱਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ
07:46 AM Mar 28, 2024 IST
Advertisement
ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 27 ਮਾਰਚ
ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਪਿੰਡ ਗੁੱਜਰਾਂ ਵਿੱਚ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਵੱਲੋਂ ਨਸ਼ਿਆਂ ਸਬੰਧੀ ਦਿੱਤੇ ਗਏ ਪੱਤਰ ’ਤੇ ਪਹਿਲਾਂ ਐਕਸ਼ਨ ਲਿਆ ਹੁੰਦਾ ਤਾਂ ਸ਼ਾਇਦ ਇਹ ਘਟਨਾ ਨਾ ਵਾਪਰਦੀ। ਉਨ੍ਹਾਂ ਕਿਹਾ ਕਿ ਪਿੰਡ ਗੁੱਜਰਾਂ, ਢੰਡੋਲੀ ਖੁਰਦ ਅਤੇ ਹੋਰ ਪਿੰਡਾਂ ਵਿੱਚ ਵਾਪਰੀ ਇਸ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਹਲਕੇ ਵਿੱਚ ਗੈਰ ਕਾਨੂੰਨੀ ਸ਼ਰਾਬ ਵਿਕਦੀ ਹੋਵੇ ਤਾਂ ਇਸ ਤੋਂ ਵੱਡੀ ਮਾੜੀ ਗੱਲ ਕੀ ਹੋਵੇਗੀ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
Advertisement
Advertisement
Advertisement