ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਰੜ ਨਜ਼ਦੀਕ ਬਾਊਂਸਰ ਦੀ ਗੋਲੀ ਮਾਰ ਕੇ ਹੱਤਿਆ

07:50 AM May 08, 2024 IST

ਪੱਤਰ ਪ੍ਰੇਰਕ
ਖਰੜ, 7 ਮਈ
ਪਿੰਡ ਚੰਦੋ ਨਜ਼ਦੀਕ ਅੱਜ ਦਿਨ ਦਿਹਾੜੇ ਇੱਕ ਬਾਊਂਸਰ ਦੀ ਮੋਟਰਸਾਈਕਲ ’ਤੇ ਆਏ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੁਨੀਸ਼ ਕੁਮਾਰ (26) ਵਜੋਂ ਹੋਈ ਹੈ। ਡੀਐਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਨੀਸ਼ ਪਿੰਡ ਤਿਊੜ ਦਾ ਰਹਿਣ ਵਾਲਾ ਸੀ ਅਤੇ ਬਾਊਂਸਰ ਵਜੋਂ ਕੰਮ ਕਰਦਾ ਸੀ। ਉਹ ਅੱਜ ਆਪਣੇ ਮੋਟਰਸਾਈਕਲ ’ਤੇ ਤਿਊੜ ਜਾ ਰਿਹਾ ਸੀ ਕਿ ਸਾਢੇ 12 ਵਜੇ ਦੇ ਕਰੀਬ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਹਮਲਾਵਰਾਂ ਦੀ ਗਿਣਤੀ ਦੋ ਦੱਸੀ ਜਾਂਦੀ ਹੈ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

Advertisement

Advertisement
Advertisement