ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਕੇਬਾਜ਼ ਨਿਖ਼ਤ ਜ਼ਰੀਨ ਪ੍ਰੀ-ਕੁਆਰਟਰ ਫਾਈਨਲ ’ਚ

07:30 AM Jul 29, 2024 IST
ਜਰਮਨ ਮੁੱਕੇਬਾਜ਼ ਮੈਕਸੀ ਕਰੀਨਾ ਨਾਲ ਭਿੜਦੀ ਹੋਈ ਭਾਰਤ ਦੀ ਨਿਖ਼ਤ ਜ਼ਰੀਨ। -ਫੋਟੋ: ਪੀਟੀਆਈ

ਪੈਰਿਸ, 28 ਜੁਲਾਈ
ਦੋ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਨਿਖ਼ਤ ਜ਼ਰੀਨ ਨੇ ਅੱਜ ਇੱਥੇ ਜਰਮਨੀ ਦੀ ਮੈਕਸੀ ਕਰੀਨਾ ਕਲੋਏਟਜ਼ਰ ਨੂੰ ਹਰਾ ਕੇ ਮਹਿਲਾ 50 ਕਿਲੋ ਪ੍ਰੀ-ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਇਸ 28 ਸਾਲਾ ਮੁੱਕੇਬਾਜ਼ ਨੇ ਇੱਥੇ ਜਰਮਨ ਮੁੱਕੇਬਾਜ਼ ਖ਼ਿਲਾਫ਼ 5-0 ਨਾਲ ਜਿੱਤ ਦਰਜ ਕੀਤੀ। ਨਿਖ਼ਤ ਵੀਰਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਵਿੱਚ ਏਸ਼ਿਆਈ ਖੇਡਾਂ ਅਤੇ ਮੌਜੂਦਾ ਫਲਾਈਵੇਟ ਵਿਸ਼ਵ ਚੈਂਪੀਅਨ ਚੀਨ ਦੀ ਵੂ ਯੂ ਦੀ ਚੁਣੌਤੀ ਦਾ ਸਾਹਮਣਾ ਕਰੇਗੀ। ਸਿਖਰਲਾ ਦਰਜਾ ਪ੍ਰਾਪਤ ਵੂ ਯੂ ਨੂੰ ਪਹਿਲੇ ਗੇੜ ਵਿੱਚ ਬਾਈ ਮਿਲੀ ਸੀ। ਪਹਿਲਾ ਓਲੰਪਿਕ ਖੇਡ ਰਹੀ ਨਿਖ਼ਤ ਤਗ਼ਮੇ ਦੀ ਮਜ਼ਬੂਤ ​​ਦਾਅਵੇਦਾਰ ਮੰਨੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਬੀਤੀ ਦੇਰ ਰਾਤ ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਪ੍ਰੀਤੀ ਪਵਾਰ ਨੇ ਮਹਿਲਾ 54 ਕਿਲੋ ਵਰਗ ’ਚ ਸ਼ਾਨਦਾਰ ਜਿੱਤ ਹਾਸਲ ਕਰ ਕੇ ਪ੍ਰੀ-ਕੁਆਰਟਰ ਫਾਈਨਲ ’ਚ ਜਗ੍ਹਾ ਬਣਾਈ ਸੀ। -ਪੀਟੀਆਈ

Advertisement

Advertisement