ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਲੜਕਾ ਹਲਾਕ ਅਤੇ ਲੜਕੀ ਜ਼ਖ਼ਮੀ

10:29 AM Oct 22, 2024 IST
ਭਵਾਨੀਗੜ੍ਹ ਨੇੜੇ ਹਾਦਸੇ ਮਗਰੋਂ ਨੁਕਸਾਨੀ ਗਈ ਬੱਸ ਅਤੇ ਕਾਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਅਕਤੂਬਰ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਲੜਕੇ ਦੀ ਮੌਤ ਅਤੇ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਾਲਾਝਾੜ ਟੌਲ ਪਲਾਜ਼ਾ ਦੇ ਨੇੜੇ ਸਥਿਤ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਤੇ ਵਿਦਿਆਰਥਣ ਦੀ ਕਾਰ ਦੀ ਮੁੱਖ ਸੜਕ ’ਤੇ ਚੜ੍ਹਨ ਸਮੇਂ ਭਵਾਨੀਗੜ੍ਹ ਵੱਲੋਂ ਆਉਂਦੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਲੜਕਾ ਅਤੇ ਲੜਕੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ ਗਿਆ। ਉੱਥੇ ਲੜਕੇ ਸਿਵਮਣੀ ਸਿੰਘ ਵਾਸੀ ਪਿੰਡ ਚੰਨੋ ਦੀ ਮੌਤ ਹੋ ਗਈ, ਜਦੋਂਕਿ ਲੜਕੀ ਇਲਾਜ ਅਧੀਨ ਹੈ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਬੇਅੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisement

Advertisement