For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਕਾਰ ਸਵਾਰ ਲੜਕਾ ਹਲਾਕ; ਲੜਕੀ ਗੰਭੀਰ ਜ਼ਖ਼ਮੀ

07:12 PM Oct 21, 2024 IST
ਸੜਕ ਹਾਦਸੇ ਵਿੱਚ ਕਾਰ ਸਵਾਰ ਲੜਕਾ ਹਲਾਕ  ਲੜਕੀ ਗੰਭੀਰ ਜ਼ਖ਼ਮੀ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਅਕਤੂਬਰ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦਰਮਿਆਨ ਟੱਕਰ ਹੋ ਗਈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਾਲਾਝਾੜ ਟੌਲ ਪਲਾਜ਼ਾ ਨੇੜੇ ਸਥਿਤ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਤੇ ਵਿਦਿਆਰਥਣ ਦੀ ਕਾਰ ਦੀ ਮੁੱਖ ਸੜਕ 'ਤੇ ਚੜਨ ਸਮੇਂ ਭਵਾਨੀਗੜ੍ਹ ਵੱਲੋਂ ਆਉਂਦੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ ਜਿਸ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਲੜਕਾ ਅਤੇ ਲੜਕੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ ਗਿਆ। ਉਥੇ ਲੜਕੇ ਸ਼ਿਵਮਣੀ ਸਿੰਘ ਵਾਸੀ ਪਿੰਡ ਚੰਨੋਂ ਦੀ ਮੌਤ ਹੋ ਗਈ, ਜਦੋਂ ਕਿ ਲੜਕੀ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਪੁਲੀਸ ਚੌਂਕੀ ਕਾਲਾਝਾੜ ਦੇ ਇੰਚਾਰਜ ਬੇਅੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

sukhitribune

View all posts

Advertisement