For the best experience, open
https://m.punjabitribuneonline.com
on your mobile browser.
Advertisement

ਦੀਪ ਸਿੰਘ ਵਾਲਾ ’ਚ ਭਾਜਪਾ ਆਗੂਆਂ ਦਾ ਬਾਈਕਾਟ

08:57 AM May 05, 2024 IST
ਦੀਪ ਸਿੰਘ ਵਾਲਾ ’ਚ ਭਾਜਪਾ ਆਗੂਆਂ ਦਾ ਬਾਈਕਾਟ
ਭਾਜਪਾ ਖਿਲਾਫ਼ ਰੈਲੀ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ।
Advertisement

ਜਸਵੰਤ ਜੱਸ
ਫ਼ਰੀਦਕੋਟ, 4 ਮਈ
ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਕਾਰਕੁਨਾਂ ਨੇ ਅੱਜ ਪਿੰਡ ਦੀਪ ਸਿੰਘ ਵਾਲਾ ਵਿੱਚ ਮਾਰਚ ਕਰਕੇ ਭਾਜਪਾ ਆਗੂਆਂ ਦੇ ਬਾਈਕਾਟ ਦਾ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਆਗੂਆਂ ਨੂੰ ਪਿੰਡ ਦੀਪ ਸਿੰਘ ਵਾਲਾ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਸਖ਼ਤ ਵਿਰੋਧ ਕੀਤਾ ਜਾਵੇਗਾ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਵਿੱਤ ਸਕੱਤਰ ਨੌ ਨਿਹਾਲ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਭਾਜਪਾ ਕਾਰਪੋਰੇਟ ਪੱਖੀ ਤੇ ਕਿਸਾਨ ਮਜ਼ਦੂਰ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਇਲੈਕਟ੍ਰੋਨਿਕ ਬਾਂਡ ਰਾਹੀਂ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਕੋਲੋਂ ਕਰੋੜਾਂ ਰੁਪਏੇ ਦਾ ਚੰਦਾ ਲੈ ਕੇ ਉਨ੍ਹਾਂ ਨੂੰ ਦੇਸ਼ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਖੁੱਲ੍ਹ ਦਿੱਤੀ।
ਆਗੂਆਂ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਵੱਲੋਂ ਪੰਜਾਬ ਵਿੱਚ ਜਾਤ-ਪਾਤ ਦਾ ਪੱਤਾ ਖੇਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਉਨ੍ਹਾਂ ਦੀ ਇਹ ਕੋਸ਼ਿਸ਼ ਸਫਲ ਨਹੀਂ ਹੋਣ ਦੇਣਗੇ। ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਪ੍ਰਤੀ ਕਾਫ਼ੀ ਰੋਸ ਹੈ, ਇਸ ਲਈ ਉਹ ਭਾਜਪਾ ਆਗੂਆਂ ਜਾਂ ਇਨ੍ਹਾਂ ਦੇ ਉਮੀਦਵਾਰਾਂ ਨੂੰ ਥੜ੍ਹੇ ਨਹੀਂ ਚੜ੍ਹਨ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਆ ਕੇ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਲਈ ਸ ੰਯੁਕਤ ਕਿਸਾਨ ਮੋਰਚੇ ਨੇ ‘ਭਾਜਪਾ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ’ ਦਾ ਨਾਅਰਾ ਦਿੱਤਾ ਹੋਇਆ ਹੈ ਅਤੇ ਪਿੰਡਾਂ ਵਿੱਚ ਭਾਜਪਾ ਆਗੂਆਂ ਦਾ ਬਾਈਕਾਟ ਕੀਤਾ ਜਾਵੇਗਾ।

Advertisement

ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਦੇ ਬਾਈਕਾਟ ਦਾ ਐਲਾਨ

ਜ਼ੀਰਾ (ਪੱਤਰ ਪ੍ਰੇਰਕ): ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਦੇ ਸਾਂਝੇ ਮੋਰਚੇ ਵੱਲੋਂ ਫੈਕਟਰੀ ਮੂਹਰੇ ਲਗਪਗ ਦੋ ਸਾਲ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਆਗੂ ਰੋਮਨ ਬਰਾੜ ਮਹੀਆਂ ਵਾਲਾ ਕਲਾਂ, ਫਤਹਿ ਸਿੰਘ ਢਿੱਲੋਂ ਰਟੌਲ ਰੋਹੀ ਅਤੇ ਧਰਨਾਕਾਰੀਆਂ ਦੀ ਸਾਂਝਾ ਮੋਰਚਾ ਜ਼ੀਰਾ ਦੀ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਖੜ੍ਹੇ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼ਰਾਬ ਫੈਕਟਰੀ ਕਾਰਨ ਇਲਾਕੇ ਵਿੱਚ ਵੱਡੀ ਪੱਧਰ ’ਤੇ ਇਨਸਾਨਾਂ ਅਤੇ ਪਸ਼ੂਆਂ ਦੀਆਂ ਮੌਤਾਂ ਹੋਈਆਂ ਹਨ , ਅੱਜ ਵੀ ਲੋਕ ਭਿਆਨਕ ਬਿਮਾਰੀਆਂ ਨਾਲ ਲੜ ਰਹੇ ਹਨ ਪਰ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੇ ਇੱਕ ਵਾਰ ਵੀ ਆ ਕੇ ਧਰਨਾਕਾਰੀਆਂ ਦੀਆਂ ਮੁਸ਼ਕਲਾਂ ਨਹੀਂ ਸੁਣੀਆਂ ਅਤੇ ਨਾ ਹੀ ਫੈਕਟਰੀ ਵਿਰੁੱਧ ਕੋਈ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵੋਟਾਂ ਦੇ ਸਮੇਂ ਉਮੀਦਵਾਰਾਂ ਨੂੰ ਜ਼ੀਰਾ ਯਾਦ ਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਖੜ੍ਹੇ ਸਾਰੇ ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨਗੇ ਤੇ ਕਿਸੇ ਵੀ ਉਮੀਦਵਾਰ ਨੂੰ ਮੋਰਚੇ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×