ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

02:06 PM Jul 25, 2024 IST

ਚੰਡੀਗੜ੍ਹ, 25 ਜੁਲਾਈ
ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਇੰਡੀਆ’ ਗੱਠਜੋੜ ਨਾਲ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਫੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਵਿਰੋਧੀ ਪਾਰਟੀਆਂ ਨੇ ਦਾਅਵਾ ਕੀਤਾ ਕਿ 23 ਜੁਲਾਈ ਨੂੰ ਪੇਸ਼ ਕੀਤਾ ਗਿਆ ਕੇਂਦਰੀ ਬਜਟ ‘ਪੱਖਪਾਤੀ’ ਸੀ ਕਿਉਂਕਿ ਇਸ ਵਿੱਚ ਗੈਰ-ਐਨਡੀਏ ਪਾਰਟੀਆਂ ਦੇ ਰਾਜਾਂ ਲਈ ਲੋੜੀਂਦੇ ਫੰਡ ਨਹੀਂ ਦਿੱਤੇ ਗਏ ਸਨ। 'ਆਪ' ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨਗੇ ਅਤੇ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਸਭ ਤੋਂ ਪਹਿਲਾਂ ਚੇਨਈ ਵਿੱਚ ਬਾਈਕਾਟ ਦਾ ਐਲਾਨ ਕੀਤਾ। ਇਸ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। -ਏਐਨਆਈ

Advertisement

Advertisement
Advertisement