ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਕਾਮਿਆਂ ਵੱਲੋਂ ਕੰਮ ਦਾ ਬਾਈਕਾਟ

10:58 AM Oct 29, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 28 ਅਕਤੂਬਰ
ਬਿਜਲੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ ’ਤੇ ਅੱਜ ਬਿਜਲੀ ਮੁਲਾਜ਼ਮਾਂ ਨੇ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਕੰਮ ਦਾ ਬਾਈਕਾਟ ਕਰ ਕੇ ਰੋਸ ਰੈਲੀਆਂ ਕੀਤੀਆਂ। ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੇ ਦੱਸਿਆ ਕਿ ਮੀਟਿੰਗਾਂ ਵਿੱਚ ਮੰਗਾਂ ਮੰਨਣ ਸਬੰਧੀ ਦਿੱਤੇ ਭਰੋਸੇ ਮਗਰੋਂ ਹੜਤਾਲ ਵਾਪਸ ਲੈਣ ਦੇ ਬਾਵਜੂਦ ਅਜੇ ਤਕ ਕੋਈ ਸੁਣਵਾਈ ਨਹੀਂ ਹੋਈ। ਯੂਨੀਅਨ ਦੇ ਅਹੁਦੇਦਾਰਾਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ 29 ਅਕਤੂਬਰ ਨੂੰ ਸਾਰੀਆਂ ਡਿਵੀਜ਼ਨਾਂ ਵਿੱਚ ਕੰਮਕਾਜ ਦਾ ਬਾਈਕਾਟ ਕਰਨ ਤੇ 30 ਅਕਤੂਬਰ ਨੂੰ ਮੁੱਖ ਇੰਜਨੀਅਰ ਦਫ਼ਤਰ ਸੈਕਟਰ 9 ਦੇ ਬਾਹਰ ਧਰਨੇ ਵਿੱਚ ਸ਼ਮੂਲੀਅਤ ਕਰਨ।

Advertisement

Advertisement