ਬੀਪੀਈਓਜ਼ ਵੱਲੋਂ ਸਮੱਸਿਆਵਾਂ ਹੱਲ ਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਜੁਲਾਈ
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਮੀਤ ਸਿੰਘ ਈਸਾਪੁਰ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਦੇ ਪੀਏ ਗੁਲਸ਼ਨ ਛਾਬੜਾ ਅਤੇ ਡੀਪੀਆਈ (ਐ.ਸਿੱ.) ਸੰਗੀਤਾ ਸ਼ਰਮਾ ਨੂੰ ਮਿਲਿਆ। ਇਸ ਮੀਟਿੰਗ ਵਿੱਚ ਜਿੱਥੇ ਵਫ਼ਦ ਨੇ ਬੀਪੀਈਓਜ਼ ਦੀਆਂ ਸਮੱਸਿਆਵਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ, ਉੱਥੇ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਸਬੰਧੀ ਯੋਗ ਸੁਝਾਅ ਵੀ ਦਿੱਤੇ। ਇੱਥੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਪੀਏ ਗੁਲਸ਼ਨ ਛਾਬੜਾ ਨੇ ਵਫ਼ਦ ਦੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸ ਉਪਰੰਤ ਸੰਗੀਤਾ ਸ਼ਰਮਾ ਡੀਪੀਆਈ (ਐ.ਸਿੱ.) ਨਾਲ ਮੀਟਿੰਗ ਹੋਈ। ਇਸ ਵਿੱਚ ਐਸੋਸੀਏਸ਼ਨ ਵੱਲੋਂ ਬੀਪੀਈਓਜ਼ ਦੀਆਂ ਮੰਗਾਂ ਰੱਖੀਆਂ ਗਈਆਂ। ਉਨ੍ਹਾਂ ਦੱਸਿਆ ਕਿ ਡੀਪੀਆਈ ਅਤੇ ਹੋਰਨਾਂ ਅਧਿਕਾਰੀਆਂ ਨੇ ਕਈ ਮੰਗਾਂ ਦਾ ਤਾਂ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਤੇ ਬਾਕੀਆਂ ਦੇ ਹੱਲ ਦਾ ਭਰੋਸਾ ਦਿੱਤਾ।
ਵਫ਼ਦ ਵਿੱਚ ਜਸਵਿੰਦਰ ਸੰਧੂ ਜਨਰਲ ਸਕੱਤਰ, ਅਮਨਦੀਪ ਸਿੰਘ ਸਕੱਤਰ, ਹਰਤੇਜ ਸਿੰਘ ਕੌਹਰੀਆਂ, ਅਭਿਨਵ ਜੈਦਕਾ ਅਨੁਸ਼ਾਸਨੀ ਕਮੇਟੀ ਮੈਂਬਰ, ਯਸ਼ਪਾਲ, ਸੱਤਪਾਲ ਸਿੰਘ ਚੀਮਾ, ਮਨਜਿੰਦਰ ਸਿੰਘ ਪੱਟੀ ਮੌਜੂਦ ਸਨ।