For the best experience, open
https://m.punjabitribuneonline.com
on your mobile browser.
Advertisement

ਬਰੈਂਪਟਨ ਦੇ ਡਿਪਟੀ ਮੇਅਰ ਦਾ ਜਵੱਦੀ ਟਕਸਾਲ ਪੁੱਜਣ ’ਤੇ ਸਨਮਾਨ

07:58 AM Jul 07, 2023 IST
ਬਰੈਂਪਟਨ ਦੇ ਡਿਪਟੀ ਮੇਅਰ ਦਾ ਜਵੱਦੀ ਟਕਸਾਲ ਪੁੱਜਣ ’ਤੇ ਸਨਮਾਨ
ਬਰੈਂਮਟਨ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਨੂੰ ਤੰਤੀ ਸਾਜ਼ ਭੇਟ ਕਰਦੇ ਹੋਏ ਸੰਤ ਅਮੀਰ ਸਿੰਘ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੁਲਾਈ
ਬਰੈਂਮਟਨ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਅੱਜ ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਵਿੱਚ ਆਏ ਜਿੱਥੇ ਉਨ੍ਹਾਂ ਗੁਰੂ ਦਰਬਾਰ ’ਚ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਟਕਸਾਲ ਦੇ ਮੌਜੂਦਾ ਮੁਖੀ ਸੰਤ ਅਮੀਰ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਟਕਸਾਲ ਵਲੋਂ ਗੁਰਮਤਿ ਸੰਗੀਤ ਦੇ ਸਿਖਿਆਰਥੀਆਂ ਦੀ ਸਿੱਖਿਆ ਨੂੰ ਵੇਖਿਆ ਅਤੇ ਪੁਰਾਤਨ ਤੰਤੀ ਸਾਜ਼ਾਂ ਨਾਲ ਹੁੰਦਾ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਜਵੱਦੀ ਟਕਸਾਲ ਦੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸੰਤ ਅਮੀਰ ਸਿੰਘ ਨੇ ਹਰਕੀਰਤ ਸਿੰਘ ਨੂੰ ਗੁਰੂ ਘਰ ਵੱਲੋਂ ਦੋਸ਼ਾਲਾ, ਸਿਰੋਪਾਓ ਅਤੇ ਯਾਦਗਾਰੀ ਚਿੰਨ ਵਜੋਂ ਤੰਤੀ ਸਾਜ ਭੇਟ ਕਰਕੇ ਸਨਮਾਨਿਤ ਕੀਤਾ।

Advertisement

Advertisement
Tags :
Author Image

joginder kumar

View all posts

Advertisement
Advertisement
×