For the best experience, open
https://m.punjabitribuneonline.com
on your mobile browser.
Advertisement

ਬਰਾੜ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ

07:41 AM Aug 12, 2024 IST
ਬਰਾੜ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਮਨੂੰ ਬਰਾੜ ਦਾ ਸਨਮਾਨ ਕਰਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ।
Advertisement

ਲੰਬੀ (ਪੱਤਰ ਪ੍ਰੇਰਕ): ਸ਼੍ਰੋਮਣੀ ਯੂਥ ਅਕਾਲੀ ਦਲ ਦੇ ਨਵਨਿਯੁਕਤ ਸੂਬਾ ਮੀਤ ਪ੍ਰਧਾਨ ਮਨਿੰਦਰ ਸਿੰਘ ਤੱਪਾਖੇੜਾ ਮਨੂੰ ਬਰਾੜ ਅੱਜ ਲੰਬੀ ਹਲਕੇ ਦੇ ਯੂਥ ਕਾਰਕੁਨਾਂ ਦੇ ਨਾਲ ਪਿੰਡ ਬਾਦਲ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਪੁੱਜੇ। ਇਸ ਮੌਕੇ ਸ੍ਰੀ ਬਾਦਲ ਨੇ ਉਸ ਦਾ ਸਨਮਾਨ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਨਵਨਿਯੁਕਤ ਸੂਬਾ ਮੀਤ ਪ੍ਰਧਾਨ ਨੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿੱਤਾ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਵਤਾਰ ਬਨਵਾਲਾ, ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਹੈਪੀ ਪੀਏ, ਮੇਜਰ ਸਿੰਘ ਬਰਾੜ, ਨਵਜਿੰਦਰ ਸਿੰਘ ਕਰਮਗੜ੍ਹ, ਮਨਜੀਤ ਸਿੰਘ ਲਾਲਬਾਈ, ਰਣਯੋਧ ਸਿੰਘ ਲੰਬੀ ਮੌਜੂਦ ਸਨ।

Advertisement

Advertisement
Advertisement
Author Image

Advertisement