ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬ੍ਰਾਜ਼ੀਲ: ਮਰੇ ਰਿਸ਼ਤੇਦਾਰ ਤੋਂ ਕਰਜ਼ੇ ਦੇ ਕਾਗਜ਼ਾਂ ’ਤੇ ਦਸਤਖ਼ਤ ਕਰਾਉਣ ਲਈ ਲਾਸ਼ ਬੈਂਕ ਲੈ ਕੇ ਪੁੱਜੀ ਔਰਤ ਗ੍ਰਿਫ਼ਤਾਰ

11:36 AM Apr 18, 2024 IST

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 18 ਅਪਰੈਲ
ਬ੍ਰਾਜ਼ੀਲ ਵਿੱਚ ਔਰਤ ਨੇ ਕਰਜ਼ਾ ਲੈਣ ਲਈ ਦਸਤਖਤ ਕਰਾਉਣ ਵਾਸਤੇ ਬੈਂਕ ਵਿੱਚ ਵ੍ਹੀਲਚੇਅਰ ’ਤੇ ਆਪਣੇ ਰਿਸ਼ੇਤਾਰ ਦੀ ਲਾਸ਼ ਲੈ ਆਈ। ਸੀਸੀਟੀਵੀ ਕੈਮਰੇ ਦੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਏਰਿਕਾ ਵਿਏਰਾ ਨੂਨੇਸ 68 ਸਾਲਾ ਮਰੇ ਵਿਅਕਤੀ ਨੂੰ ਵ੍ਹੀਲਚੇਅਰ ਵਿੱਚ ਬੈਂਕ ਲਿਆਈ ਤਾਂ ਜੋ ਉਹ ਕਰਜ਼ੇ ਦੇ ਕਾਗ਼ਜ਼ਾਂ ’ਤੇ ਦਸਤਖ਼ਤ ਕਰ ਸਕੇ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰੀਓ ਡੀ ਜੇਨੇਰੀਓ ਬੈਂਕ ਦੇ ਕਰਮਚਾਰੀਆਂ ਨੇ ਐਮਰਜੈਂਸੀ ਸੇਵਾਵਾਂ ਨੂੰ ਉਦੋਂ ਸੱਦ ਲਿਆ, ਜਦੋਂ ਉਨ੍ਹਾਂ ਨੂੰ ਔਰਤ 'ਤੇ ਸ਼ੱਕ ਹੋ ਗਿਆ। ਵਿਅਕਤੀ ਦੀ ਮੌਤ ਕਿਵੇਂ ਅਤੇ ਕਦੋਂ ਹੋਈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਔਰਤ ਵਾਰ ਵਾਰ ਮਰੇ ਵਿਅਕਤੀ ਦੇ ਹੱਥ ਵਿੱਚ ਪੈੱਨ ਫੜਾਉਂਦੀ ਤੇ ਉਸ ਨੂੰ ਦਸਤਖ਼ਤ ਕਰਨ ਲਈ ਕਹਿੰਦੀ। ਉਹ ਵਾਰ ਵਾਰ ਕਹਿੰਦੀ,‘ਅੰਕਲ ਕੀ ਤੁਸੀਂ ਸੁਣ ਰਹੇ ਹੋ? ਤੁਸੀ ਦਸਤਖਤ ਕਰਨੇ ਨੇ।’ ਉਹ ਫੇਰ ਕਹਿੰਦੇ ਦਸਤਖ਼ ਕਰੋ, ਜੇ ਤੁਸੀਂ ਠੀਕ ਨਹੀਂ, ਤਾਂ ਮੈਂ ਤੁਹਾਨੂੰ ਹਸਪਤਾਲ ਲੈ ਜਾਵਾਂਗੀ। ਬੈਂਕ ਸਟਾਫ਼ ਨੂੰ ਸ਼ੱਕ ਹੋ ਗਿਆ ਤੇ ਉਸ ਨੇ ਪੁਲੀਸ ਨੂੰ ਬੁਲਾਇਆ। ਉਸ ਨੂੰ ਧੋਖਾਧੜੀ ਦੇ ਦੋਸ਼ ਵਿੱਚ ਮੌਕੇ 'ਤੇ ਗ੍ਰਿਫਤਾਰ ਕਰ ਲਿਆ। ਲਾਸ਼ ਨੂੰ ਮੁਰਦਾ ਘਰ ਲਿਜਾਇਆ ਗਿਆ।
ਔਰਤ ਦੇ ਵਕੀਲ ਨੇ ਦਲੀਲ ਦਿੱਤੀ ਕਿ ਵਿਅਕਤੀ ਦੀ ਬੈਂਕ ਵਿੱਚ ਮੌਤ ਹੋ ਗਈ ਸੀ ਪਰ ਪੁਲਿਸ ਦੇ ਫੋਰੈਂਸਿਕ ਵਿਸ਼ਲੇਸ਼ਣ ਤੋਂ ਪਤਾ ਲੱਗਿਆ ਹੈ ਕਿ ਉਸ ਦੀ ਮੌਤ ਪਹਿਲਾਂ ਦੀ ਹੋਈ ਹੈ।

Advertisement

Advertisement
Advertisement