For the best experience, open
https://m.punjabitribuneonline.com
on your mobile browser.
Advertisement

ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

10:12 AM Jul 05, 2025 IST
ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ
Advertisement
ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 5 ਜੁਲਾਈ
Advertisement

ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਅੱਜ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖਿਲਾਫ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ।

Advertisement
Advertisement

ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅੱਜ ਹੋਈ ਮੀਟਿੰਗ ਵਿੱਚ ਤਖਤ ਦੇ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਵਧੀਕ ਹੈਡ ਗ੍ਰੰਥੀ ਭਾਈ ਗਿਆਨੀ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਸਨ।

ਮੀਟਿੰਗ ਦੌਰਾਨ ਕੀਤੇ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਪੰਜ ਪਿਆਰਿਆਂ ਨੇ ਦੱਸਿਆ ਕਿ 21 ਮਈ ਨੂੰ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਕੀਤੇ ਗਏ ਇੱਕ ਫੈਸਲੇ ਤਹਿਤ ਤਖਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਧਿਕਾਰ ਅਤੇ ਸ਼ਕਤੀਆਂ ਵਿੱਚ ਦਖਲਅੰਦਾਜ਼ੀ ਸੀ।

ਉਨ੍ਹਾਂ ਆਖਿਆ ਕਿ ਇਹ ਫੈਸਲਾ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਸੀ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਸਮੁੱਚੇ ਘਟਨਾਕ੍ਰਮ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਜ਼ਿਸ਼-ਘਾੜੇ ਵਜੋਂ ਸ਼ਾਮਿਲ ਹਨ। ਇਸ ਸਬੰਧ ਵਿੱਚ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਵਾਸਤੇ ਸੱਦਿਆ ਗਿਆ ਸੀ। ਉਨ੍ਹਾਂ ਨੂੰ ਦੋ ਵਾਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਮੌਕਾ ਦਿੱਤਾ ਗਿਆ ਪਰ ਉਹ ਪੇਸ਼ ਨਹੀਂ ਹੋਏ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ’ਤੇ ਉਨ੍ਹਾਂ ਨੂੰ ਆਖਰੀ ਵਾਰ ਮੁੜ 20 ਦਿਨ ਦਾ ਸਮਾਂ ਦਿੱਤਾ ਗਿਆ ਸੀ। ਪਰ ਉਹ ਤੀਜੀ ਵਾਰ ਵੀ ਪੇਸ਼ ਨਹੀਂ ਹੋਏ ਹਨ।

ਉਨ੍ਹਾਂ ਆਖਿਆ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਵਾਪਰੇ ਸਮੁੱਚੇ ਘਟਨਾਕ੍ਰਮ ਦੇ ਵਿਚ ਸ਼ਾਮਿਲ ਸਨ। ਉਨ੍ਹਾਂ ਆਖਿਆ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਗਏ ਆਦੇਸ਼ ਦੀ ਅਣਦੇਖੀ ਕਰਨ ਦਾ ਦੋਸ਼ੀ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਹੋਇਆ ਹੈ।

Advertisement
Author Image

Puneet Sharma

View all posts

Advertisement