ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਂਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

10:32 AM Nov 24, 2024 IST
ਵਿਜੀਲੈਂਸ ਟੀਮ ਦੀ ਹਿਰਾਸਤ ’ਚ ਮੁਲਜ਼ਮ।

ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 23 ਨਵੰਬਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਿਵੀਜ਼ਨ ਕਾਹਨੂੰਵਾਨ ਵਿੱਚ ਤਾਇਨਾਤ ਜੇਈ ਰਵਿੰਦਰ ਕੁਮਾਰ ਨੂੰ 30 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੂੰ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਨੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਮੀਟਰ ਲਗਾਉਣ ਬਦਲੇ ਉਸ ਤੋਂ ਰਿਸ਼ਵਤ ਵਜੋਂ 30 ਹਾਜ਼ਰ ਰੁਪਏ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।

Advertisement

Advertisement