ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਮਾਮਲਾ: ਕੇਂਦਰੀ ਜਾਂਚ ਬਿਊਰੋ ਵੱਲੋਂ ਦੋ ਅਧਿਕਾਰੀਆਂ ਸਣੇ ਤਿੰਨ ਕਾਬੂ

07:47 AM May 22, 2024 IST

ਸੰਤੋਖ ਗਿੱਲ
ਗੁਰੂਸਰ ਸੁਧਾਰ, 21 ਮਈ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਚੰਡੀਗੜ੍ਹ ਦੇ ਅਧਿਕਾਰੀਆਂ ਵੱਲੋਂ ਕਸਬਾ ਮੁੱਲਾਂਪੁਰ ਨੇੜੇ ਪੰਜਾਬ ਰਾਜ ਗੁਦਾਮ ਨਿਗਮ ਦੇ ਮੁੱਲਾਂਪੁਰ-ਵੜੈਚ ਗੁਦਾਮਾਂ ਵਿੱਚ ਛਾਪਾ ਮਾਰਿਆ ਗਿਆ। ਇਸ ਦੌਰਾਨ ਗੁਦਾਮ ਨਿਗਮ ਦੇ ਦੋ ਅਧਿਕਾਰੀਆਂ ਤੋਂ ਇਲਾਵਾ ਇੱਕ ਨਿੱਜੀ ਫ਼ਰਮ ਦੇ ਮੁਨੀਮ ਨੂੰ ਪੰਜਾਹ ਹਜ਼ਾਰ ਰੁਪਏ ਦੀ ‌ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਹਾਲਾਂਕਿ ਕੇਂਦਰੀ ਜਾਂਚ ਬਿਊਰੋ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਲੋਕ ਸਭਾ ਚੋਣਾਂ ਦੌਰਾਨ ਇੱਕ ਵਾਰ ਫਿਰ ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਦੀ ਚਰਚਾ ਛੇੜ ਦਿੱਤੀ ਹੈ, ਜਿਸ ਵਿੱਚ ਪੰਜਾਬ ਦੇ ਇਕ ਸਾਬਕਾ ਮੰਤਰੀ ਅਤੇ ਮੁੱਲਾਂਪੁਰ ਦਾਖਾ ਅਨਾਜ ਮੰਡੀ ਦੇ ਬਹੁਚਰਚਿਤ ਧੋਤੀਵਾਲਾ ਆੜ੍ਹਤੀ ਦਾ ਨਾਂ ਉੱਭਰ ਕੇ ਸਾਹਮਣੇ ਆਇਆ ਸੀ। ਰਿਸ਼ਵਤ ਲੈਣ ਲਈ ਸੂਤਰਧਾਰ ਵਜੋਂ ਭੂਮਿਕਾ ਨਿਭਾਉਣ ਵਾਲਾ ਇਸੇ ਨਿੱਜੀ ਫ਼ਰਮ ਦਾ ਮੁਨੀਮ ਨੀਟੂ ਕੇਂਦਰੀ ਜਾਂਚ ਬਿਊਰੋ ਵੱਲੋਂ ਕਾਬੂ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰ-ਪ੍ਰਸਾਦ ਰਾਈਸ ਮਿੱਲ ਦੇ ਮਾਲਕ ਭਵਨਦੀਪ ਸਿੰਘ ਵੱਲੋਂ ਕੇਂਦਰੀ ਜਾਂਚ ਬਿਊਰੋ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਸੀ ਜਿਸ ਵਿੱਚ ਪੰਜਾਬ ਰਾਜ ਗੁਦਾਮ ਨਿਗਮ ਮੁੱਲਾਂਪੁਰ-ਵੜੈਚ ਦੇ ਅਧਿਕਾਰੀਆਂ ਵੱਲੋਂ ਗੁਦਾਮ ਵਿੱਚ ਚਾਵਲ ਭੰਡਾਰ ਕਰਨ ਬਦਲੇ ਮੋਟੀ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਗਿਆ ਸੀ। ਕੇਂਦਰੀ ਜਾਂਚ ਬਿਊਰੋ ਦੇ ਅਧਿਕਾਰੀਆਂ ਨੇ ਤਕਨੀਕੀ ਸਹਾਇਕ ਪੰਕਜ ਕੁਮਾਰ ਅਤੇ ਵਰਿੰਦਰ ਕੁਮਾਰ ਏਰੀਆ ਮੈਨੇਜਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

Advertisement

Advertisement
Advertisement