For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਮਾਮਲਾ: ਐੱਸਪੀ ਦੋ ਦਿਨਾਂ ਦੇ ਰਿਮਾਂਡ ’ਤੇ

07:33 AM Mar 07, 2024 IST
ਰਿਸ਼ਵਤ ਮਾਮਲਾ  ਐੱਸਪੀ ਦੋ ਦਿਨਾਂ ਦੇ ਰਿਮਾਂਡ ’ਤੇ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 6 ਮਾਰਚ
ਪਿੰਡ ਕੋਟਸੁਖੀਆ ਵਿੱਚ ਇੱਕ ਡੇਰਾ ਮੁਖੀ ਦੇ ਕਤਲ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਫ਼ਰੀਦਕੋਟ ਦੇ ਐੱਸਪੀ ਗਗਨੇਸ਼ ਸ਼ਰਮਾ ਨੂੰ ਚੀਫ ਜੁਡੀਸ਼ਲ ਮੈਜਿਸਟਰੇਟ ਲਵਦੀਪ ਹੁੰਦਲ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਐੱਸਪੀ ਗਗਨੇਸ਼ ਸ਼ਰਮਾ ਅਤੇ ਰਿਸ਼ਵਤ ਦੇ ਲੈਣ-ਦੇਣ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਜਸਵਿੰਦਰ ਸਿੰਘ ਨੇ ਇੱਕ ਦਿਨ ਪਹਿਲਾਂ ਵਿਜੀਲੈਂਸ ਸਾਹਮਣੇ ਆਤਮ-ਸਮਰਪਣ ਕੀਤਾ ਸੀ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਸੰਤ ਦਿਆਲ ਦਾਸ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਪਹਿਲਾਂ ਕਲੀਨ ਚਿੱਟ ਦੇਣ ਅਤੇ ਫਿਰ ਦੁਬਾਰਾ ਮੁਲਜ਼ਮ ਵਜੋਂ ਨਾਮਜ਼ਦ ਕਰਨ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਲੈਣ-ਦੇਣ ਹੋਇਆ ਹੈ ਅਤੇ ਐੱਸਪੀ ਗਗਨੇਸ਼ ਸ਼ਰਮਾ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Advertisement

Advertisement
Author Image

joginder kumar

View all posts

Advertisement
Advertisement
×