ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਿਸਬੇਨ: ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

07:07 AM Nov 18, 2024 IST

ਹਰਜੀਤ ਲਸਾੜਾ
ਬ੍ਰਿਸਬੇਨ 17 ਨਵੰਬਰ
ਸਿੱਖਾਂ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰਦੁਆਰਾ ਸਿੰਘ ਸਭਾ ਟੈਂਗਮ ’ਚ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੇ ਸਬੰਧ ’ਚ ਵੱਖ-ਵੱਖ ਗੁਰੂਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ। ਇਸ ਪਾਵਨ ਦਿਹਾੜੇ ’ਤੇ ਸੰਗਤ ਨੇ ਭਾਰੀ ਉਤਸ਼ਾਹ ਨਾਲ ਗੁਰੂਘਰਾਂ ਵਿਚ ਮੱਥਾ ਟੇਕਿਆ ਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮਾਂ ਦੌਰਾਨ ਰਾਗੀ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਬਾਰੇ ਚਾਨਣਾ ਪਾਇਆ। ਜਥਿਆਂ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈਣ ਲਈ ਪ੍ਰੇਰਿਆ।

Advertisement

Advertisement