ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਸਥਾਪਨਾ ਦਿਵਸ ਮੌਕੇ ਖੇਡ ਮੇਲਾ

10:43 AM Nov 23, 2024 IST
ਖੇਡ ਮੇਲੇ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨਾਲ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 22 ਨਵੰਬਰ
ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਪੰਜਵੇਂ ਸਥਾਪਨਾ ਦਿਵਸ ਮੌਕੇ ਖੇਡ ਮੇਲਾ ਕਰਵਾਇਆ ਗਿਆ। ਖੇਡ ਮੇਲੇ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ ਵੱਲੋਂ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਬੱਚਿਆਂ ਨੇ ਆਪੋ-ਆਪਣੇ ਹਾਊਸ ਦੇ ਝੰਡੇ ਦੀ ਅਗਵਾਈ ’ਚ ਮਾਰਚ ਪਾਸਟ ਕਰਦਿਆਂ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਖੇਡ ਮੇਲੇ ਵਿੱਚ ਸਕੂਲ ਵਿਦਿਆਰਥੀਆਂ ਦੇ ਚਾਰ ਹਾਊਸਾਂ ਦੇ ਤਿੰਨ ਵਰਗਾਂ ’ਚ 100 ਮੀ., 200 ਮੀ., 400 ਮੀ., 800 ਮੀ. ਦੀਆਂ ਦੌੜਾਂ ਅਤੇ ਬੈਡਮਿੰਟਨ, ਲੰਬੀ ਸ਼ਾਲ, ਰੱਸਾਕਸ਼ੀ, ਫੁੱਟਬਾਲ, ਬਾਸਕਟਬਾਲ, ਕ੍ਰਿਕਟ ਤੇ ਗੋਲਾ ਸੁੱਟਣ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਲੌਰਡਸ ਹਾਊਸ ਨੇ ਪਹਿਲਾ, ਵਿੰਬਲਡਨ ਹਾਊਸ ਨੇ ਦੂਜਾ, ਮਨਚੈਸਟਰ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਲੜਕਿਆਂ ਵਿੱਚੋਂ ਅਰਮਾਨਦੀਪ ਸਿੰਘ ਅਤੇ ਲੜਕੀਆਂ ਵਿੱਚੋਂ ਕਰਮਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। ਬੈਸਟ ਫੁੱਟਬਾਲ ਪਲੇਅਰ ਦਾ ਐਵਾਰਡ ਜੈਵੀਰ ਸਿੰਘ ਨੂੰ ਦਿੱਤਾ ਗਿਆ ਅਤੇ ਕ੍ਰਿਕਟ ’ਚੋਂ ਵਿਸ਼ਾਲਦੀਪ ਸਿੰਘ ਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ। ਸੰਸਥਾ ਦੇ ਚੇਅਰਮੈਨ ਛਿੰਦਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਰਾਧਿਕਾ ਅਰੋੜਾ ਨੇ ਵੱਖ-ਵੱਖ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

Advertisement

Advertisement