ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਵਿੱਚ ਛੇਤੀ ਬਣਨਗੀਆਂ ਟੁੱਟੀਆਂ ਸੜਕਾਂ: ਕੋਹਲੀ

07:07 AM Oct 01, 2024 IST
ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਸਤੰਬਰ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਲਈ ਐੱਲਐਂਡਟੀ ਵੱਲੋਂ ਪੁੱਟੀਆਂ ਗਈਆਂ ਸੜਕਾਂ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਵਾਰਡ ਨੰਬਰ-50 ਵਿੱਚ ਕਰੀਬ 43 ਲੱਖ ਰੁਪਏ ਦੀ ਲਾਗਤ ਨਾਲ ਮਾਨਸ਼ਾਹੀਆ ਕਲੋਨੀ ਤੇ ਸੇਵਕ ਕਲੋਨੀ ਦੇ ਵਾਰਡ ਨੰਬਰ-54 ਤੇ 55 ਦੇ ਇਲਾਕੇ ਵਿੱਚ ਸੜਕਾਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਦੇ ਕੰਮਾਂ ‌ਵਿੱਚ ਬਰਸਾਤਾਂ ਕਰਕੇ ਦੇਰੀ ਹੋਈ ਹੈ ਪਰ ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ ਸੜਕਾਂ ਨਵੀਂਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਮੁਰੰਮਤ ਦੀ ਲੋੜ ਹੈ, ਉਥੇ ਮੁਰੰਮਤ ਵੀ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਮਾਨਸ਼ਾਹੀਆ ਕਲੋਨੀ ਵਿੱਚ ਨਵੀਂ ਆਰਸੀਸੀ ਰੋਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਐੱਸਸੀ ਕਾਰਪੋਰੇਸ਼ਨ ਹਰਕਿਰਨ ਸਿੰਘ, ਐੱਸਡੀਓ ਅਮਿਤੋਜ, ਇਕਬਾਲ ਸਿੰਘ, ਹਰਪ੍ਰੀਤ ਸਿੰਘ, ਮੁਹੱਲਾ ਨਿਵਾਸੀ ਤੇਜਿੰਦਰ, ਰਾਕੇਸ਼ ਮਲਿਕ, ਆਰਕੇ ਜਿੰਦਲ, ਸੀਐੱਸ ਵਿਰਕ, ਬਲਵਿੰਦਰ ਸਿੱਧੂ ਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement