For the best experience, open
https://m.punjabitribuneonline.com
on your mobile browser.
Advertisement

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

06:21 AM May 17, 2024 IST
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਅਨਿਸ਼ਕਾ, ਮਨਜੋਤ ਕੌਰ, ਭੂਮੀ ਕਾਂਸਲ
Advertisement

ਕੁਰਾਲੀ:

Advertisement

ਸਥਾਨਕ ਸੀਸਵਾਂ ਰੋਡ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੀ ਅਨਿਸ਼ਕਾ 96 ਫੀਸਦ ਅੰਕਾਂ ਨਾਲ ਅੱਵਲ ਰਹੀ ਹੈ ਜਦਕਿ ਮਨਜੋਤ ਕੌਰ 95.2 ਫੀਸਦ ਅੰਕ ਲੈ ਕੇ ਦੂਜੇ ਅਤੇ ਭੂਮੀ ਕਾਂਸਲ 94.4 ਫੀਸਦ ਅੰਕਾਂ ਨਾਲ ਤੀਜੇ ਸਥਾਨ ’ਤੇ ਰਹੀ। ਇਨ੍ਹਾਂ ਤੋਂ ਇਲਾਵਾ ਪ੍ਰਭਜੋਤ ਸਿੰਘ ਨੇ 91.2 ਫੀਸਦ, ਹਰਜੋਤ ਕੌਰ ਨੇ 91 ਫੀਸਦ ਅਤੇ ਅਨਸ਼ਿਖਾ ਗੁਪਤਾ ਨੇ 90 ਫੀਸਦ ਅੰਕ ਹਾਸਲ ਕੀਤੇ ਹਨ। ਸਕੂਲ ਦੇ ਡਾਇਰੈਕਟਰ ਮਾਨਵ ਸਿੰਗਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਖ਼ੁਸ਼ੀ ਜ਼ਾਹਿਰ ਕੀਤੀ। ਸਕੂਲ ਦੇ ਸਰਪ੍ਰਸਤ ਸੰਗੀਤਾ ਸਿੰਗਲਾ ਨੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਤਵੱਜੋ ਦਿੱਤੀ ਜਾਂਦੀ ਹੈ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×