ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਕਟਰ ਦੀ ਫੇਟ ਵੱਜਣ ਕਾਰਨ ਭਰਾ-ਭੈਣ ਜ਼ਖ਼ਮੀ

08:39 AM Nov 12, 2024 IST

ਪੱਤਰ ਪ੍ਰੇਰਕ
ਰਤੀਆ, 11 ਨਵੰਬਰ
ਸ਼ਹਿਰ ਦੀ ਫਤਿਆਬਾਦ ਰੋਡ ’ਤੇ ਟਰੈਕਟਰ ਟਰਾਲੀ ਡਰਾਈਵਰ ਵੱਲੋਂ ਲਾਪ੍ਰਵਾਹੀ ਕਰਦੇ ਹੋਏ ਮੋਟਰਸਾਈਕਲ ਦੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਡਿਵਾਈਡਰ ’ਤੇ ਜਾ ਡਿੱਗਿਆ ਅਤੇ ਮੋਟਰਸਾਈਕਲ ਸਵਾਰ ਭਰਾ ਭੈਣ ਜਖ਼ਮੀ ਹੋ ਗਏ। ਘਟਨਾ ਮਗਰੋਂ ਟਰੈਕਟਰ ਡਰਾਈਵਰ ਟਰੈਕਟਰ ਟਰਾਲੀ ਛੱਡ ਕੇ ਮੌਕੇ ਤੋਂ ਹੀ ਫ਼ਰਾਰ ਹੋ ਗਿਆ।
ਜਖ਼ਮੀਆਂ ਨੂੰ ਰਤੀਆ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਸਹਾਇਤਾ 112 ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ। ਹਸਪਤਾਲ ਵਿੱਚ ਇਲਾਜ ਅਧੀਨ ਪਿੰਡ ਰੱਤਾਖੇੜਾ ਵਾਸੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਸਵੇਰੇ ਮੋਟਰਸਾਈਕਲ ’ਤੇ ਭੈਣ ਮਮਤਾ ਨਾਲ ਸ਼ਹਿਰ ਆ ਰਿਹਾ ਸੀ ਤਾਂ ਫਤਿਆਬਾਦ ਰੋਡ ’ਤੇ ਸਥਿਤ ਪੰਪ ਕੋਲ ਪਿੱਛੋਂ ਟਰੈਕਟਰ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਘਟਨਾ ਵੇਲੇ ਟਰੈਕਟਰ ਡਰਾਈਵਰ ਮੋਬਾਈਲ ਸੁਣ ਰਿਹਾ ਸੀ। ਹਾਦਸੇ ਮਗਰੋਂ ਮੋਟਰਸਾਈਕਲ ਡਿਵਾਈਡਰ ਨਾਲ ਟਕਰਾ ਗਿਆ ਅਤੇ ਦੋਵੇਂ ਸੜਕ ਤੇ ਡਿੱਗ ਗਏ। ਘਟਨਾ ਮਗਰੋਂ ਮੁੱਖ ਹਾਈਵੇਅ ’ਤੇ ਜਾਮ ਲੱਗ ਗਿਆ। ਮੌਕੇ ਤੇ ਪਹੁੰਚੀ ਪੁਲੀਸ ਟੀਮ ਨੇ ਸੜਕ ਦੇ ਵਿਚਕਾਰ ਖੜ੍ਹੇ ਟਰੈਕਟਰ ਟਰਾਲੀ ਨੂੰ ਹਟਾਉਂਦੇ ਹੋਏ ਕਬਜ਼ੇ ਵਿਚ ਲੈ ਕੇ ਥਾਣੇ ਭੇਜ ਦਿੱਤਾ।
ਇਸ ਮਗਰੋਂ ਸੜਕ ’ਤੇ ਆਵਾਜਾਈ ਬਹਾਲ ਹੋਈ। ਪੁਲੀਸ ਨੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਸਬੰਧਤ ਸ਼ਹਿਰ ਥਾਣਾ ਦੇ ਬੀਟ ਅਧਿਕਾਰੀ ਨੂੰ ਦੇ ਦਿੱਤੀ ਗਈ ਹੈ। ਪੁਲੀਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement