ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ਵਿੱਚ ਨਹਾਉਂਦੇ ਹੋਏ ਜੀਜਾ ਤੇ ਸਾਲਾ ਰੁੜ੍ਹੇ

08:04 AM Apr 27, 2024 IST

ਬੀ.ਐੱਸ. ਚਾਨਾ
ਸ੍ਰੀ ਕੀਰਤਪੁਰ ਸਾਹਿਬ, 26 ਅਪਰੈਲ
ਸ੍ਰੀ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਪ੍ਰਿਥੀਪੁਰ ਬੂੰਗਾ ਵਿੱਚ ਅੱਜ ਸਵੇਰੇ ਭਾਖੜਾ ਨਹਿਰ ’ਚ ਨਹਾਉਂਦੇ ਹੋਏ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਇਹ ਦੋਵੇਂ ਜਣੇ ਰਿਸ਼ਤੇ ਵਿੱਚ ਜੀਜਾ-ਸਾਲਾ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਫਤਹਿਪੁਰ ਬੂੰਗਾ ਵਿੱਚ ਬੀਤੀ ਰਾਤ ਜਗਰਾਤੇ ਵਿੱਚ ਸ਼ਾਮਲ ਹੋਣ ਲਈ ਆਏ ਸਨ। ਦੋਵਾਂ ਨੌਜਵਾਨਾਂ ਦੀ ਪਛਾਣ ਹਨੀਫ (32) ਵਾਸੀ ਪਿੰਡ ਢਿੱਲਵਾਂ, ਜ਼ਿਲ੍ਹਾ ਜਲੰਧਰ ਅਤੇ ਦਿਲਸ਼ਾਦ (27) ਵਾਸੀ ਪਿੰਡ ਮਲੋਆ ਚੰਡੀਗੜ੍ਹ ਵਜੋਂ ਹੋਈ ਹੈ ਜੋ ਕਿ ਪਿੰਡ ਪ੍ਰਿਥੀਪੁਰ ਵਿੱਚ ਭਾਖੜਾ ਨਹਿਰ ’ਚ ਨਹਾਉਣ ਲਈ ਗਏ ਸਨ। ਇਸ ਦੌਰਾਨ ਦਿਲਸ਼ਾਦ ਦਾ ਪੈਰ ਤਿਲਕ ਗਿਆ ਤੇ ਉਹ ਰੁੜ੍ਹ ਗਿਆ। ਹਨੀਫ ਨੇ ਦਿਲਸ਼ਾਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵੇਂ ਜਣੇ ਨਹਿਰ ਦੇ ਪਾਣੀ ਦੇ ਹੇਠਾਂ ਚਲੇ ਗਏ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਮੁਖੀ ਜਤਿਨ ਕਪੂਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੁਲੀਸ ਵੱਲੋਂ ਵੱਖ-ਵੱਖ ਥਾਣਿਆਂ ਦੀ ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਭਾਖੜਾ ਨਹਿਰ ਵਿੱਚੋਂ ਉਕਤ ਵਿਅਕਤੀਆਂ ਦੀ ਭਾਲ ਕਰਨ ਲਈ ਗੋਤਾਖੋਰਾਂ ਦੀ ਟੀਮ ਵੀ ਸੱਦੀ ਗਈ ਹੈ।

Advertisement

Advertisement
Advertisement