For the best experience, open
https://m.punjabitribuneonline.com
on your mobile browser.
Advertisement

ਜ਼ਮੀਨੀ ਝਗੜੇ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ

07:34 AM Mar 28, 2024 IST
ਜ਼ਮੀਨੀ ਝਗੜੇ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ
Advertisement

ਰਾਮ ਸਰਨ ਸੂਦ
ਅਮਲੋਹ, 27 ਮਾਰਚ
ਇਥੇ ਪਿੰਡ ਬੁੱਗਾ ਕਲਾਂ ਵਿੱਚ ਅੱਜ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਭਰਾਵਾਂ ਦੀ ਜ਼ਮੀਨ ਦੇ ਝਗੜੇ ਨੂੰ ਲੈ ਕੇ ਰਿਸ਼ਤੇਦਾਰ ਇਕੱਠੇ ਹੋਏ ਸਨ। ਅੱਜ ਜਿਉਂ ਹੀ ਉਨ੍ਹਾਂ ਮਸਲੇ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇ ਭਰਾਵਾਂ ਵਿੱਚ ਮੁੜ ਟਕਰਾਅ ਹੋ ਗਿਆ। ਕੁਲਦੀਪ ਸਿੰਘ (45) ਪੁੱਤਰ ਬੰਤ ਸਿੰਘ ਨੇ ਆਪਣੇ ਛੋਟੇ ਭਰਾ ਹਰਭਜਨ ਸਿੰਘ (42) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ ’ਤੇ ਮੌਜੂਦ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਮੋਟਰ ਦੇ ਕੋਠੇ ਦੀ ਆੜ ਲੈ ਕੇ ਆਪਣੀ ਜਾਨ ਬਚਾਈ। ਮ੍ਰਿਤਕ ਦਾ ਇਕਲੌਤਾ ਪੁੱਤਰ ਅੱਠਵੀ ਜਮਾਤ ਵਿੱਚ ਪੜ੍ਹਦਾ ਹੈ। ਪੁਲੀਸ ਨੇ ਹਰਭਜਨ ਦੀ ਪਤਨੀ ਦੇ ਬਿਆਨਾਂ ’ਤੇ ਧਾਰਾ 302 ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਅਮਲੋਹ ਭੇਜ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਡੀਸੀ ਵੱਲੋਂ ਜ਼ਿਲ੍ਹੇ ਦੇ ਅਸਲਾਧਾਰਕਾਂ ਨੂੰ 22 ਮਾਰਚ ਸ਼ਾਮ 5 ਵਜੇ ਤੱਕ ਅਸਲਾ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਪਰ ਹੁਣ ਤੱਕ ਅਸਲਾ ਜਮ੍ਹਾਂ ਨਾ ਹੋਣ ਕਾਰਨ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×