For the best experience, open
https://m.punjabitribuneonline.com
on your mobile browser.
Advertisement

ਇੱਕੋ ਕੁੜੀ ਨਾਲ ਪ੍ਰੇਮ ਸਬੰਧਾਂ ਕਾਰਨ ਸਕੇ ਭਰਾ ਦਾ ਕਤਲ

08:26 AM Aug 21, 2024 IST
ਇੱਕੋ ਕੁੜੀ ਨਾਲ ਪ੍ਰੇਮ ਸਬੰਧਾਂ ਕਾਰਨ ਸਕੇ ਭਰਾ ਦਾ ਕਤਲ
Advertisement

ਪਰਮਜੀਤ ਸਿੰਘ
ਫਾਜ਼ਿਲਕਾ, 20 ਅਗਸਤ
ਫਾਜ਼ਿਲਕਾ ਦੀ ਭੈਰੋਂ ਬਸਤੀ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਸਕੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ। ਇੰਸਪੈਕਟਰ ਮਨਜੀਤ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ ਨੇ ਘਟਨਾ ਸਥਾਨ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਅਜੇ ਕਸ਼ਅਪ ਅਤੇ ਸ਼ਿਵਮ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਨ੍ਹਾਂ ਦੀ ਇੱਕ ਕੁੜੀ ਨਾਲ ਪ੍ਰੇਮ ਸਬੰਧਾਂ ਨੂੰ ਲੈ ਕੇ ਪਹਿਲਾਂ ਬਹਿਸ ਹੋਈ ਅਤੇ ਬਾਅਦ ਵਿੱਚ ਝਗੜਾ ਹੋ ਗਿਆ। ਇਸੇ ਦੌਰਾਨ ਅਜੇ ਨੇ ਆਪਣੇ ਭਰਾ ਸ਼ਿਵਮ ਨੂੰ ਧੱਕਾ ਮਾਰਿਆ ਅਤੇ ਉਹ ਘਰ ’ਚ ਪਏ ਪੱਥਰ ’ਤੇ ਡਿੱਗ ਪਿਆ ਜਿਸ ਦੀ ਬਾਅਦ ਵਿਚ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਜਿਸ ਨੂੰ ਟੈਕਨੀਕਲ ਸੈੱਲ ਫਾਜ਼ਿਲਕਾ ਦੀ ਮਦਦ ਨਾਲ ਪੁਲੀਸ ਦੀਆਂ ਵੱਖ-ਵੱਖ ਪਾਰਟੀਆਂ ਨੇ ਗ੍ਰਿਫ਼ਤਾਰ ਕੀਤਾ। ਮੁੱਢਲੀ ਤਫਤੀਸ਼ ਦੌਰਾਨ ਦੋਵੇਂ ਭਰਾਵਾਂ ਦੇ ਇੱਕੋ ਕੁੜੀ ਨਾਲ ਪ੍ਰੇਮ ਸਬੰਧਾਂ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਤਫਤੀਸ਼ ਦੌਰਾਨ ਜੋ ਕੁਝ ਸਾਹਮਣੇ ਆਇਆ ਉਸ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Advertisement
Author Image

joginder kumar

View all posts

Advertisement