For the best experience, open
https://m.punjabitribuneonline.com
on your mobile browser.
Advertisement

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਸਾਥੀ ਸਮੇਤ ਜਲੰਧਰ ਪੁਲੀਸ ਵੱਲੋਂ ਗ੍ਰਿਫ਼ਤਾਰ

11:50 AM Jul 12, 2024 IST
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਸਾਥੀ ਸਮੇਤ ਜਲੰਧਰ ਪੁਲੀਸ ਵੱਲੋਂ ਗ੍ਰਿਫ਼ਤਾਰ
Advertisement
ਚਾਰ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਫਿਲੌਰ, 12 ਜੁਲਾਈ

Advertisement

ਬੀਤੀ ਰਾਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿੰਤਪਾਲ ਸਿੰਘ ਦੇ ਭਰਾ ਅਤੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਸੁਖਦੇਵ ਸਿੰਘ ਦੇ ਦੱਸਿਆ ਕਿ ਜੀਟੀ ਰੋਡ ਦੀ ਸਲਿੱਪ ਰੋਡ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਦੀ ਸ਼ੱਕ ਦੇ ਅਧਾਰ ‘ਤੇ ਤਲਾਸ਼ੀ ਲਈ ਗਈ। ਗੱਡੀ ‘ਚੋਂ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਚਾਰ ਗਰਾਮ ਨਸ਼ੀਲਾ ਪਦਾਰਥ, ਪੀਣ ਦਾ ਸਮਾਨ ਅਤੇ ਤੁਲਾਈ ਵਾਲਾ ਕੰਡਾ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਦਾ ਡੌਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ਿਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਚਾਰ ਕਿਸਮ ਦਾ ਨਸ਼ਾ ਕੀਤਾ ਹੋਇਆ ਸੀ। ਅਗਲੇਰੀ ਪੜਤਾਲ ਦੋਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਹਰਪ੍ਰੀਤ ਨੂੰ ਗਲਤ ਕੇਸ ਵਿਚ ਫਸਾਇਆ ਗਿਆ:ਤਰਸੇਮ ਸਿੰਘ

ਕੈਪਸ਼ਨ- ਪਿੰਡ ਜੱਲੂਪੁਰ ਖੇੜਾ ਵਿਚ ਆਪਣੇ ਘਰ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਅਤੇ ਹੋਰ।

ਇਸ ਕੇਸ ਸਬੰਧੀ ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਪੁੱਤਰ ਤੇ ਗ਼ਲਤ ਪਰਚਾ ਦਰਜ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਅੱਜ ਪਿੰਡ ਜੱਲੂਪੁਰ ਖੇੜਾ ਆਪਣੇ ਘਰ ਤਰਸੇਮ ਸਿੰਘ (ਅੰਮ੍ਰਿਤਪਾਲ ਸਿੰਘ ਐਮਪੀ ਖਡੂਰ ਸਾਹਿਬ ਦੇ ਪਿਤਾ) ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਦਾ ਪੁੱਤਰ ਹਰਪ੍ਰੀਤ ਸਿੰਘ ਕਸਬਾ ਰਈਆ ਲਈ ਰਵਾਨਾ ਹੋਇਆ ਸੀ। ਉਹ ਦੇਰ ਰਾਤ ਤਕ ਘਰ ਨਹੀ ਪਰਤਿਆ ਅਤੇ  ਉਸ ਦਾ ਫ਼ੋਨ ਬੰਦ ਆ ਰਿਹਾ ਸੀ। ਅੱਜ ਸੋਸ਼ਲ ਮੀਡੀਆ ਤੇ ਪਤਾ ਲਗਾ ਹੈ ਕਿ ਜਲੰਧਰ ਪੁਲੀਸ ਵਲੋ ਉਸ ਨੂੰ ਇਕ ਸਾਥੀ ਅਤੇ ਨਸ਼ੇ ਸਮੇਤ ਕਾਬੂ ਕਰਨ ਸਬੰਧੀ ਖ਼ਬਰ ਆ ਰਹੀ ਹੈ ਜੋ ਕਿ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਨੇ ਅੱਜ ਬਾਘਾ ਪੁਰਾਣਾ ਵਿੱਚ ਬੰਦੀ ਸਿੰਘ ਦੀ ਰਿਹਾਈ ਲਈ ਮਾਰਚ ਵਿੱਚ ਹਿੱਸਾ ਲੈਣਾ ਸੀ।

ਉਨ੍ਹਾਂ ਕਿਹਾ ਕਿ ਇਹ ਇੱਕ ਸਾਜ਼ਸ਼ ਹੈ ਕਿਉਂਕਿ ਪੰਜਾਬ ਵਿਰੋਧੀ ਤਾਕਤਾਂ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਜਿੱਤ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ। ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ

ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਪੁਲੀਸ ਨੇ ਧਮਕੀ ਦਿੱਤੀ ਸੀ ਕਿ ਹਰਪ੍ਰੀਤ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ, ਅੱਜ ਵੀ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾਉਣ ਵਾਲੇ ਲੋਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ।ਇਸ ਮੌਕੇ ਉੱਥੇ ਵੱਡੀ ਗਿਣਤੀ‌ ਵਿਚ ਪਿੰਡ ਦੇ ਸਮਰਥਕ ਪਤਾ ਲੈਣ ਪੁੱਜੇ ਹੋਏ ਸਨ।ਇਸ ਮੌਕੇ ਮਾਸਟਰ ਸਰਵਨ ਸਿੰਘ, ਮੇਜਰ ਸਿੰਘ,ਸੁਖਚੈਨ ਸਿੰਘ ਅਤੇ ਹੋਰ ਵ‌ੀ ਹਾਜ਼ਰ ਸਨ। -ਦਵਿੰਦਰ ਸਿੰਘ ਭੰਗੂ

Advertisement
Author Image

Puneet Sharma

View all posts

Advertisement
Advertisement
×