For the best experience, open
https://m.punjabitribuneonline.com
on your mobile browser.
Advertisement

ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ-ਭਰਾ ਗ੍ਰਿਫ਼ਤਾਰ

07:48 AM Sep 07, 2024 IST
ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ ਭਰਾ ਗ੍ਰਿਫ਼ਤਾਰ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡੀਸੀਪੀ ਸ਼ੁਭਮ ਅਗਰਵਾਲ ਤੇ ਹੋਰ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 6 ਸਤੰਬਰ
ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ-ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਕਈ ਪੀੜਤਾਂ ਨੇ ਇਸ ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ। ਧੂਰੀ ਇਲਾਕੇ ਦੇ ਰਹਿਣ ਵਾਲੇ ਜੋੜੇ ਨੇ ਕੰਪਨੀ ਮਾਲਕਾਂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਪੁਲੀਸ ਨੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕੋਲੋਂ 1.07 ਕਰੋੜ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਅਮਿਤ ਮਲਹੋਤਰਾ ਅਤੇ ਵੀਨੂ ਮਲਹੋਤਰਾ ਵਜੋਂ ਹੋਈ ਹੈ। ਪੁਲੀਸ ਉਨ੍ਹਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ।
ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਵੱਖ-ਵੱਖ ਇਲਾਕਿਆਂ ’ਚ ਪੀੜਤਾਂ ਨੇ ਗਲੋਬਲ ਵੇਅ ਇਮੀਗ੍ਰੇਸ਼ਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਜਾਣਕਾਰੀ ਅਨੁਸਾਰ ਉਹ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨੂੰ ਠੱਗਦੇ ਸਨ ਅਤੇ ਉਨ੍ਹਾਂ ਨੂੰ ਇਹ ਧੋਖਾ ਦਿੰਦੇ ਸਨ ਕਿ ਫਾਈਲ ਜਮ੍ਹਾਂ ਕਰਵਾ ਕੇ ਵੀਜ਼ਾ ਲਗਵਾਉਣ ਤੋਂ ਬਾਅਦ ਹੀ ਉਹ ਪੂਰੀ ਰਕਮ ਲੈਣਗੇ, ਜਦੋਂ ਮੁਲਜ਼ਮ ਫਾਈਲ ਬਣਾ ਕੇ ਲੋਕਾਂ ਵਿੱਚ ਇਹ ਡਰ ਪੈਦਾ ਕਰਦੇ ਸਨ ਕਿ ਉਨ੍ਹਾਂ ਦੀ ਫਾਈਲ ਰੱਦ ਹੋ ਸਕਦੀ ਹੈ। ਇਸ ਤਰ੍ਹਾਂ ਮੁਲਜ਼ਮ ਲੋਕਾਂ ਤੋਂ ਲੱਖਾਂ ਰੁਪਏ ਠੱਗ ਲੈਂਦੇ ਸਨ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਮੁਲਜ਼ਮਾਂ ਕੋਲੋਂ 1 ਕਰੋੜ 7 ਲੱਖ ਰੁਪਏ ਨਕਦੀ ਵੀ ਬਰਾਮਦ ਕੀਤੀ ਗਈ ਹੈ।

Advertisement

Advertisement
Advertisement
Author Image

joginder kumar

View all posts

Advertisement