ਬੀਐੱਸਐੱਫ ਵੱਲੋਂ ਸਰਹੱਦ ਤੋਂ ਦੋ ਨਸ਼ਾ ਤਸਕਰ ਕਾਬੂ
09:01 AM Dec 12, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਦਸੰਬਰ
ਸਰਹਦ ਤੇ ਬੀਐਸਐਫ ਨੇ ਪੰਜਾਬ ਪੁਲੀਸ ਨਾਲ ਕੀਤੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਕੁਝ ਨਕਦੀ, ਮੋਬਾਈਲ ਫੋਨ ਅਤੇ ਛੋਟੀ ਭਾਰ ਤੋਲਣ ਵਾਲੀ ਮਸ਼ੀਨ ਬਰਾਮਦ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਬੀਐਸਐਫ ਦੇ ਖੁਫੀਆ ਵਿੰਗ ਨੂੰ ਇਸ ਸਬੰਧੀ ਕੁਝ ਅਗਾਉ ਸੂਚਨਾ ਮਿਲੀ ਸੀ ,ਜਿਸ ਦੇ ਆਧਾਰ ’ਤੇ ਅੱਜ ਪੰਜਾਬ ਪੁਲੀਸ ਦੇ ਨਾਲ ਮਿਲ ਕੇ ਸਾਂਝੀ ਕਾਰਵਾਈ ਕੀਤੀ ਗਈ ਹੈ ਤੇ ਸਰਹੱਦੀ ਪਿੰਡ ਜਸਰੌਰ ਦੇ ਨੇੜੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਿਨ੍ਹਾਂ ਕੋਲੋਂ 37 ਹਜ਼ਾਰ ਰੁਪਏ ਡਰੱਗ ਮਨੀ, ਦੋ ਮੋਬਾਈਲ ਫੋਨ ਅਤੇ ਦੋ ਛੋਟੀਆਂ ਭਾਰ ਤੋਲਣ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਪੰਜਾਬ ਪੁਲੀਸ ਨੂੰ ਸੌਂਪ ਦਿੱਤੇ ਗਏ ਹਨ।
Advertisement
Advertisement