ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਵੱਲੋਂ ਦੋ ਨਸ਼ਾ ਤਸਕਰ ਡਰੱਗ ਮਨੀ ਸਮੇਤ ਕਾਬੂ

04:14 PM Apr 11, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 11 ਅਪਰੈਲ

ਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਵਿਚ ਸਰਹੱਦ ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਡਰੱਗ ਮਨੀ ਸਮੇਤ ਦੋ ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਾਊ ਸੂਚਨਾ ਦੇ ਅਧਾਰ ਤੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕੇ ਵਿਚ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਜਵਾਨਾਂ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕੀ ਸਥਿਤੀ ਵਿਚ ਦੇਖਿਆ। ਅਧਿਕਾਰੀਆਂ ਵੱਲੋ ਰੋਕੇ ਜਾਣ ’ਤੇ ਉਨ੍ਹਾ ਭੱਜਣ ਦਾ ਯਤਨ ਕੀਤਾ, ਪਰ ਜਵਾਨਾਂ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਡਰੱਗ ਮਨੀ ਵਜੋਂ 1 ਲੱਖ 260 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਸਰਹੱਦੀ ਪਿੰਡ ਦਾਉਕੇ ਦੇ ਵਾਸੀ ਹਨ ਉਨ੍ਹਾਂ ਕਿਹਾ ਕਿ ਮਾਮਲੇ ਵਿਚ ਅਗਲੇਰੀ ਕੀਤੀ ਜਾ ਰਹੀ ਹੈ।

Advertisement
Advertisement
Tags :
punjabpunjab newspunjabiPunjabi NewsPunjabi Tribune