ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਵੱਲੋਂ ਪਾਕਿਸਤਾਨ ਦੇ ਸਿਆਲਕੋਟ ’ਚ ਦਹਿਸ਼ਤੀ ਟਿਕਾਣਾ ਤਬਾਹ

11:01 AM May 10, 2025 IST
featuredImage featuredImage
ਬੀਐੱਸਐੱਫ ਜਵਾਨਾਂ ਦੀ ਫਾਈਲ ਫੋਟੋ।

ਅਨਿਮੇਸ਼ ਸਿੰਘ
ਨਵੀਂ ਦਿੱਲੀ, 10 ਮਈ

Advertisement

ਬੀਐੱਸਐੱਫ ਨੇ ਸ਼ੁੱਕਰਵਾਰ ਰਾਤ ਨੂੰ ਜਵਾਬੀ ਹਮਲੇ ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਖਨੂਰ ਸੈਕਟਰ ਦੇ ਬਿਲਕੁਲ ਸਾਹਮਣੇ ਇੱਕ ਦਹਿਸ਼ਤੀ ਟਿਕਾਣੇ ਨੂੰ ਤਬਾਹ ਕੀਤਾ ਹੈ।

ਸਰਕਾਰੀ ਸੂਤਰਾਂ ਅਨੁਸਾਰ ਸ਼ੁੱਕਰਵਾਰ ਰਾਤ 9 ਵਜੇ ਦੇ ਕਰੀਬ, ਪਾਕਿਸਤਾਨ ਨੇ ਜੰਮੂ ਸੈਕਟਰ ਵਿੱਚ ਬੀਐਸਐਫ ਦੀਆਂ ਚੌਕੀਆਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਬੀਐੱਸਐੱਫ ਦੇ ਜਵਾਨਾਂ ਨੇ ਹਮਲੇ ਦਾ ਢੁੱਕਵਾਂ ਜਵਾਬ ਦਿੱਤਾ, ਜਿਸ ਨਾਲ ਕੌਮਾਂਤਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨ ਰੇਂਜਰਾਂ ਦੀਆਂ ਚੌਕੀਆਂ ਅਤੇ ਜਾਇਦਾਦ ਨੂੰ ਵਿਆਪਕ ਨੁਕਸਾਨ ਪਹੁੰਚਿਆ।

Advertisement

ਬੀਐੱਸਐੱਫ ਦੇ ਜਵਾਨਾਂ ਨੇ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ ਤੋਂ ਪਾਰ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ਵਿੱਚ ਅਤਿਵਾਦੀਆਂ ਦੇ ਲਾਂਚ ਪੈਡ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਤੋਂ ਪਹਿਲਾਂ 8 ਮਈ ਦੀ ਦੇਰ ਰਾਤ ਨੂੰ, ਬੀਐੱਸਐੱਫ ਨੇ ਦਹਿਸ਼ਤਗਰਦਾਂ ਵੱਲੋਂ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ, ਜਿਸ ਵਿੱਚ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ (ਆਈਬੀ) ’ਤੇ ਸੱਤ ਦਹਿਸ਼ਤਗਰਦ ਮਾਰੇ ਗਏ ਸਨ।

Advertisement