ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਨੇ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਡਰੋਨ ’ਤੇ ਤਿੰਨ ਦਰਜਨ ਗੋਲੀਆਂ ਦਾਗ਼ੀਆਂ

12:28 PM May 29, 2024 IST

ਜੰਮੂ, 29 ਮਈ
ਜੰਮੂ-ਕਸ਼ਮੀਰ ਦੇ ਪੁਣਛ 'ਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਸ਼ੱਕੀ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ ਕੀਤੀ। ਮੰਗਲਵਾਰ ਰਾਤ ਕਰੀਬ 11.30 ਵਜੇ ਖਾਨੇਤਰ ਵਿੱਚ ਚੌਕਸ ਬੀਐੱਸਐੱਫ ਜਵਾਨਾਂ ਨੇ ਸਰਹੱਦ ਪਾਰ ਤੋਂ ਡਰੋਨ ਉੱਡਦੇ ਦੇਖਿਆ। ਅਧਿਕਾਰੀਆਂ ਮੁਤਾਬਕ ਜਵਾਨਾਂ ਨੇ ਡਰੋਨ ਨੂੰ ਡੇਗਣ ਲਈ ਤਿੰਨ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸਖਤੀ ਨਾਲ ਘੇਰ ਲਿਆ ਗਿਆ ਹੈ। ਇਲਾਕੇ ਨੂੰ ਘੇਰਨ ਲਈ ਅੱਜ ਸਵੇਰੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।

Advertisement

Advertisement