ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐੱਸਐੱਫ ਨੇ ‘ਗ਼ਲਤੀ’ ਨਾਲ ਸਰਹੱਦ ਪਾਰ ਕੇ ਭਾਰਤ ’ਚ ਦਾਖ਼ਲ ਹੋਏ ਦੋ ਪਾਕਿਸਤਾਨੀਆਂ ਨੂੰ ਰੇਂਜਰਾਂ ਹਵਾਲੇ ਕੀਤਾ

10:46 PM Jun 23, 2023 IST

ਚੰਡੀਗੜ੍ਹ, 6 ਜੂਨ

Advertisement

ਬੀਐੱਸਐੱਫ ਨੇ ਕਿਹਾ ਹੈ ਕਿ ਗ਼ਲਤੀ ਨਾਲ ਅੰਤਰਰਾਸ਼ਟਰੀ ਸੀਮਾ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਣ ਤੋਂ ਬਾਅਦ ਫੜੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੋਮਵਾਰ ਨੂੰ ਸਾਬੀਬ ਖਾਨ (25) ਅਤੇ ਮੁਹੰਮਦ ਚਾਂਦ (21) ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਧੌਲਾ ਨੇੜੇ ਭਾਰਤ ਵਿੱਚ ਦਾਖਲ ਹੋਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਅਣਜਾਣੇ ਵਿਚ ਸਰਹੱਦ ਪਾਰ ਕਰ ਗਏ ਸਨ। ਬਿਆਨ ਵਿਚ ਕਿਹਾ ਗਿਆ ਹੈ ਕਿ ਕੁਝ ਨਿੱਜੀ ਸਾਮਾਨ ਅਤੇ 1,000 ਰੁਪਏ ਦੀ ਪਾਕਿਸਤਾਨੀ ਕਰੰਸੀ ਤੋਂ ਇਲਾਵਾ ਉਨ੍ਹਾਂ ਕੋਲੋਂ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ। ਬੀਐੱਸਐੱਫ ਨੇ ਇਸ ਸਬੰਧੀ ਪਾਕਿਸਤਾਨ ਰੇਂਜਰਾਂ ਕੋਲ ਪਹੁੰਚ ਕੇ ਵਿਰੋਧ ਦਰਜ ਕਰਵਾਇਆ। ਬਿਆਨ ਵਿਚ ਕਿਹਾ ਗਿਆ ਹੈ ਕਿ ਅੱਜ ਰਾਤ 1 ਵਜੇ ਦੇ ਕਰੀਬ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਗਿਆ।

Advertisement
Advertisement
Advertisement