ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਹੱਦੀ ਇਲਾਕਿਆਂ ਦੇ ਵੋਟਰਾਂ ਨੂੰ ਧਮਕਾ ਰਹੀ ਹੈ ਬੀਐੱਸਐੱਫ: ਮਮਤਾ

08:26 PM Jun 29, 2023 IST

ਕੂਚ ਬਿਹਾਰ (ਪੱਛਮੀ ਬੰਗਾਲ), 26 ਜੂਨ

Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੀਐੱਸਐੱਫ ਉੱਤੇ ਸਰਹੱਦੀ ਇਲਾਕਿਆਂ ਵਿੱਚ ਰਹਿੰਦੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦਾ ਦੋਸ਼ ਲਾਇਆ ਹੈ। ਬੈਨਰਜੀ ਨੇ ਕਿਹਾ ਕਿ ਭਗਵਾ ਕੈਂਪ (ਭਾਜਪਾ) ਦੇ ਕਹਿਣ ‘ਤੇ ਇਹ ਸਭ ਕੁਝ ਹੋ ਰਿਹਾ ਹੈ। ਮੁੱਖ ਮੰਤਰੀ ਨੇ ਪੁਲੀਸ ਪ੍ਰਸ਼ਾਸਨ ਨੂੰ ਬੀਐੱਸਐੱਫ ਦੀਆਂ ਸਰਗਰਮੀਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਕਿਹਾ ਹੈ।

ਇਥੇ ਸਰਹੱਦੀ ਜ਼ਿਲ੍ਹੇ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਮੇਰੇ ਕੋਲ ਜਾਣਕਾਰੀ ਹੈ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ, ਬੀਐੱਸਐੱਫ ਦੇ ਕੁਝ ਅਧਿਕਾਰੀ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਵੋਟਰਾਂ ਨੂੰ ਧਮਕਾ ਰਹੇ ਹਨ ਕਿ ਉਹ ਵੋਟ ਨਾ ਪਾਉਣ। ਮੈਂ ਲੋਕਾਂ ਨੂੰ ਕਹਾਂਗੀ ਕਿ ਉਹ ਉਨ੍ਹਾਂ ਦੀਆਂ ਇਸ ਜੁਗਤਾਂ ਤੋਂ ਨਾ ਡਰਨ ਤੇ ਬੇਖੌਫ ਹੋ ਕੇ ਚੋਣਾਂ ਵਿੱਚ ਸ਼ਾਮਲ ਹੋਣ।” ਬੀਐੱਸਐੱਫ ਵੱਲੋਂ ਪਿਛਲੇ ਸਾਲ ਕਥਿਤ ਤਸਕਰ ਦੱਸ ਕੇ ਕੁਝ ਪਿੰਡ ਵਾਲਿਆਂ ਨੂੰ ਗੋਲੀ ਮਾਰਨ ਦੀ ਘਟਨਾ ਦੇ ਹਵਾਲੇ ਨਾਲ ਬੈਨਰਜੀ ਨੇ ਕਿਹਾ, ”ਪੁਲੀਸ ਵੱਲੋਂ ਅਜਿਹੇ ਕੇਸਾਂ ਵਿਚ ਐੱਫਆਈਆਰ ਦਰਜ ਕੀਤੀ ਜਾਵੇਗੀ ਤੇ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ।” ਮੁੱਖ ਮੰਤਰੀ ਨੇ ਕਿਹਾ, ”ਉਨ੍ਹਾਂ ਨੂੰ ਕਿਸੇ ਨੂੰ ਵੀ ਗੋਲੀ ਮਾਰਨ ਤੇ ਹੱਤਿਆ ਕਰਨ ਦਾ ਕੋਈ ਹੱਕ ਨਹੀਂ ਹੈ। ਕੋਈ ਵੀ ਕਾਨੂੰਨ ਤੋਂ ਉਪਰ ਨਹੀਂ; ਇੰਜ ਲੱਗਦਾ ਹੈ ਕਿ ਕੂਚ ਬਿਹਾਰ ਜ਼ਿਲ੍ਹੇ ਦੇ ਲੋਕਾਂ ਦੀ ਹੱਤਿਆ ਕਰਨ ਦਾ ਨੇਮ ਬਣ ਗਿਆ ਹੈ।” ਬੈਨਰਜੀ ਨੇ ਜ਼ੋਰ ਦੇ ਕੇ ਆਖਿਆ ਕਿ ‘ਅਮਨ ਤੇ ਕਾਨੂੰਨ ਸੂਬਾ ਸਰਕਾਰ ਦਾ ਵਿਸ਼ਾ ਹੈ’ ਤੇ ਕੇਂਦਰ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਤਿੰਨ ਪਰਤੀ ਪੰਚਾਇਤੀ ਚੋਣਾਂ ਵਿੱਚ ਭਾਜਪਾ ਨੂੰ ਹਰਾਏਗੀ। ਉਨ੍ਹਾਂ ਮਨੀਪੁਰ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖਾਮੋਸ਼ੀ ‘ਤੇ ਵੀ ਸਵਾਲ ਉਠਾਏ। -ਪੀਟੀਆਈ

Advertisement

Advertisement
Tags :
ਇਲਾਕਿਆਂਸਰਹੱਦੀਧਮਕਾਬੀਐੱਸਐੱਫਮਮਤਾਵੋਟਰਾਂ
Advertisement