ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐਸਐਫ਼ ਜਵਾਨਾਂ ਨੇ ਪਾਕਿਸਤਾਨੀ ਦੀ ਘੁਸਪੈਠੀ ਰੋਕੀ, ਹਲਾਕ

11:46 AM Aug 13, 2024 IST
Representational

ਜਲੰਧਰ, 13 ਅਗਸਤ
ਆਜ਼ਾਦੀ ਦਿਵਸ ਤੋਂ ਪਹਿਲਾਂ ਜਾਰੀ "ਹਾਈ ਅਲਰਟ" ਦੇ ਦੌਰਾਨ ਬੀਐਸਐਫ਼ ਨੇ ਪੰਜਾਬ ਸਰਹੱਦ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਸ਼ੱਕੀ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਸੀਮਾ ਸੁਰੱਖਿਆ ਬਲ ਦੇ ਬੁਲਾਰੇ ਨੇ ਦੱਸਿਆ ਕਿ ਵਿਅਕਤੀ ਨੂੰ ਸੋਮਵਾਰ ਰਾਤ ਕਰੀਬ ਸਾਢੇ 8 ਵਜੇ ਤਰਨਤਾਰਨ ਜ਼ਿਲ੍ਹੇ ਦੇ ਡੱਲ ਪਿੰਡ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਦੇ ਹੋਏ ਅਤੇ ਸਰਹੱਦੀ ਵਾੜ ਦੇ ਨੇੜੇ ਜਾਂਦੇ ਦੇਖਿਆ ਅਤੇ ਬੀਐਸਐਫ਼ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਚੁਣੌਤੀ ਦਿੱਤੀ ਪਰ ਉਹ ਨਹੀਂ ਰੁਕਿਆ। ਡਿਉਟੀ ਤੇ ਤੈਨਾਤ ਜਵਾਨਾਂ ਨੇ ਘੁਸਪੈਠੀਏ 'ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਨੂੰ ਨਾਕਾਮਯਾਬ ਕਰ ਦਿੱਤਾ। ਪੰਜਾਬ ਵਿੱਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 10 ਅਗਸਤ ਤੋਂ ਫਰੰਟਲਾਈਨ 'ਤੇ ਹਾਈ ਅਲਰਟ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement

Advertisement
Advertisement