ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐੱਸਐੱਫ ਵੱਲੋਂ ਸਰਹੱਦ ਤੋਂ ਹੈਰੋਇਨ ਬਰਾਮਦ

11:34 AM Aug 18, 2024 IST

ਪੱਤਰ ਪ੍ਰੇਰਕ
ਅਟਾਰੀ, 17 ਅਗਸਤ
ਬੀਐੱਸਐੱਫ ਦੇ ਜਵਾਨਾਂ ਵੱਲੋਂ ਇੱਕ ਤਲਾਸ਼ੀ ਮੁਹਿੰਮ ਦੌਰਾਨ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਰਾਤ ਸਮੇਂ ਇੱਕ ਸ਼ੱਕੀ ਡਰੋਨ ਦਾ ਪਤਾ ਲੱਗਣ ਮਗਰੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਸਬੰਧੀ ਖੁਫੀਆ ਸੂਚਨਾ ਦੇ ਆਧਾਰ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਨੇੜੇ ਹੈਰੋਇਨ ਦਾ ਇੱਕ ਪੈਕਟ (550 ਗ੍ਰਾਮ) ਬਰਾਮਦ ਹੋਇਆ। ਨਸ਼ੀਲੇ ਪਦਾਰਥਾਂ ਨੂੰ ਨੀਲੇ ਰੰਗ ਦੀ ਪਲਾਸਟਿਕ ਸਮੱਗਰੀ ਨਾਲ ਲਪੇਟਿਆ ਹੋਇਆ ਸੀ। ਪੈਕਟ ਦੇ ਨਾਲ ਇੱਕ ਚਮਕੀਲੀ ਪੱਟੀ ਅਤੇ ਇੱਕ ਪਲਾਸਟਿਕ ਦੀ ਅੰਗੂਠੀ ਵੀ ਪਾਈ ਗਈ। ਬੀਐੱਸਐੱਸ ਦੇ ਖ਼ੁਫੀਆ ਵਿੰਗ ਦੀ ਭਰੋਸੇਯੋਗ ਜਾਣਕਾਰੀ ਤੇ ਸਮੇਂ ਸਿਰ ਕਾਰਵਾਈ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਨਾਕਾਮ ਕਰ ਦਿੱਤਾ।

Advertisement

Advertisement
Advertisement