ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਹੈਰੋਇਨ ਤੇ ਅਸਲਾ ਬਰਾਮਦ
07:23 AM Jan 10, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜਨਵਰੀ
ਬੀਐੱਸਐੱਫ ਨੇ ਸਰਹੱਦੀ ਖੇਤਰ ਦੇ ਪਿੰਡ ਵਿੱਚੋਂ ਹੈਰੋਇਨ, ਪਿਸਤੌਲ ਅਤੇ ਖਾਲੀ ਮੈਗਜ਼ੀਨ ਬਰਾਮਦ ਕੀਤਾ ਹੈ। ਬੀਐੱਸਐੱਫ ਅਨੁਸਾਰ ਇਹ ਸਮੱਗਰੀ ਪਾਕਿਸਤਾਨ ਵੱਲੋਂ ਆਏ ਡਰੋਨ ਰਾਹੀਂ ਸਰਹੱਦੀ ਪਿੰਡ ਦੇ ਖੇਤਾਂ ਵਿੱਚ ਸੁੱਟੀ ਗਈ ਸੀ।
ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਇੱਕ ਜਾਂਚ ਮੁਹਿੰਮ ਦੌਰਾਨ ਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਖਾਨਵਾਲਾ ਦੇ ਖੇਤਾਂ ਵਿੱਚੋਂ ਇੱਕ ਪੈਕੇਟ ਹੈਰੋਇਨ (520 ਗ੍ਰਾਮ) ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ ਪਿੰਡ ਰਾਜਾ ਤਾਲ ਦੇ ਖੇਤਾਂ ਵਿੱਚੋਂ ਇੱਕ ਪਿਸਤੌਲ ਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ। ਇਹ ਪੈਕੇਟ ਪੀਲੇ ਰੰਗ ਦੀ ਟੇਪ ਨਾਲ ਲਪੇਟ ਕੇ ਨੀਲੇ ਰੰਗ ਦੇ ਪੌਲੀਥੀਨ ਦੇ ਲਿਫਾਫੇ ਵਿੱਚ ਬੰਦ ਸੀ। ਇਸ ਨਾਲ ਲੋਹੇ ਦੀਆਂ ਦੋ ਹੁੱਕਾਂ ਵੀ ਸਨ।
Advertisement
Advertisement
Advertisement