ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐੱਸਐੱਫ ਵੱਲੋਂ ਸਰਹੱਦ ਨੇੜਿਉਂ ਹੈਰੋਇਨ ਬਰਾਮਦ

06:40 AM Aug 22, 2020 IST

ਨਿੱਜੀ ਪੱਤਰ ਪ੍ਰੇਰਕ

Advertisement

ਡੇਰਾ ਬਾਬਾ ਨਾਨਕ, 21 ਅਗਸਤ

ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲੀਸ ਦੀ ਐਸਟੀਐਫ ਨੇ ਸਾਂਝੀ ਕਾਰਵਾਈ ਕਰਦਿਆਂ ਅੱਜ ਕੌਮਾਂਤਰੀ ਸੀਮਾ ਨਾਲ ਲੱਗਦੇ ਪਿੰਡ ਚੰਦੂ ਵਡਾਲਾ (ਨੇੜੇ ਕਲਾਨੌਰ) ਕੋਲੋਂ ਪੰਜ ਪੈਕੇਟ ਹੈਰੋਇਨ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਇਸੇ ਪਿੰਡ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੂੰ ਪੁੱਛਗਿੱਛ ਲਈ ਐਸਟੀਐਫ ਵੱਲੋਂ ਅੰਮ੍ਰਿਤਸਰ ਲਿਜਾਇਆ ਗਿਆ। ਇਹ ਪੈਕੇਟ ਸਰਹੱਦ ਨੇੜਲੀ ਜ਼ਮੀਨ ਵਿੱਚ ਦੱਬੇ ਹੋਏ ਸਨ। ਬੀਐਸਐਫ ਅਧਿਕਾਰੀਆਂ ਅਨੁਸਾਰ ਇਹ ਖੇਪ ਪਾਕਿਸਤਾਨ ਦੇ ਨਸ਼ਾ ਤਸਕਰਾਂ ਵਲੋਂ ਭੇਜੀ ਗਈ ਹੈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਪਿੰਡ ਚੰਦੂ ਵਡਾਲਾ ਵਜੋਂ ਹੋਈ ਹੈ। ਇਸ ਮਾਮਲੇ ’ਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪਿਛਲੇ ਮਹੀਨੇ ਕੌਮਾਂਤਰੀ ਸੀਮਾ ’ਤੇ 60 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਸੀ।

Advertisement

Advertisement
Tags :
ਸਰਹੱਦਹੈਰੋਇਨਨੇੜਿਉਂਬਰਾਮਦਬੀਐੱਸਐੱਫਵੱਲੋਂ
Advertisement