For the best experience, open
https://m.punjabitribuneonline.com
on your mobile browser.
Advertisement

ਬੀਐੱਸਐੱਫ ਦਾ ਡੌਗ ਸਕੁਐਡ ਰਿਹਾ ਖਿੱਚ ਦਾ ਕੇਂਦਰ

07:42 AM Dec 04, 2023 IST
ਬੀਐੱਸਐੱਫ ਦਾ ਡੌਗ ਸਕੁਐਡ ਰਿਹਾ ਖਿੱਚ ਦਾ ਕੇਂਦਰ
‘ਡੌਗ ਸ਼ੋਅ’ ਦੌਰਾਨ ਪ੍ਰਦਰਸ਼ਨ ਕਰਦਾ ਹੋਇਆ ਬੀਐੱਸਐੱਫ ਦਾ ਡੌਗ ਸਕੁਐਡ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਦਸੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਡੌਗ ਸ਼ੋਅ (ਕੁੱਤਿਆਂ ਦੀ ਪ੍ਰਦਰਸ਼ਨੀ) ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਕੀਤਾ। ਉਨ੍ਹਾਂ ਨੇ ਸਮਾਜ ਦੇ ਵਿਕਾਸ ਦੌਰਾਨ ਘਰੇਲੂ ਜਾਨਵਰਾਂ ਅਤੇ ਸਾਥੀ ਜਾਨਵਰਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਹਥਿਆਰਬੰਦ ਬਲਾਂ ਵਿਚ ਕੁੱਤਿਆਂ ਦੇ ਯੋਗਦਾਨ ਬਾਰੇ ਗੱਲ ਕੀਤੀ। ਉਦਘਾਟਨੀ ਸੈਸ਼ਨ ਦੌਰਾਨ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਡੌਗ ਸਕੁਐਡ ਦਾ ਵਿਸ਼ੇਸ਼ ਪ੍ਰਦਰਸ਼ਨ ਵੀ ਕੀਤਾ ਗਿਆ।

Advertisement

ਡੌਗ ਸ਼ੋਅ ਦੌਰਾਨ ਆਪਣੇ ਕੁੱਤੇ ਨਾਲ ਇੱਕ ਔਰਤ।

ਯੂਨੀਵਰਸਿਟੀ ਵਿੱਚ ਲਾਏ ਗਏ ਇਸ ਡੌਗ ਸ਼ੋਅ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਅੱਜ ਸਵੇਰ ਤੋਂ ਹੀ ਲੋਕ ਆਪਣੇ ਪਾਲਤੂ ਕੁੱਤਿਆਂ ਨੂੰ ਲੈ ਕੇ ਯੂਨੀਵਰਸਿਟੀ ਪਹੁੰਚਣੇ ਸ਼ੁਰੂ ਹੋ ਗਏ। ਦੁਪਹਿਰ ਸਮੇਂ ਤੱਕ ਡੌਗ ਸ਼ੋਅ ਆਪਣੇ ਪੂਰੇ ਜ਼ੋਬਨ ’ਤੇ ਸੀ। ਇਸ ਦੌਰਾਨ ਵੱਖ-ਵੱਖ ਨਸਲਾਂ ਦੇ ਕੁੱਤਿਆਂ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮਨੁੱਖ ਅਤੇ ਕੁੱਤੇ ਦੇ ਲੰਮੇ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਇਹ ਰਿਸ਼ਤਾ ਹੋਰ ਮਹੱਤਵਪੂਰਨ ਹੋ ਗਿਆ ਹੈ ਅਤੇ ਲੋਕ ਪਾਲਤੂ ਜਾਨਵਰਾਂ ਨੂੰ ਪਰਿਵਾਰਿਕ ਮੈਂਬਰਾਂ ਵਾਂਗ ਰੱਖਦੇ ਹਨ। ਉਨ੍ਹਾਂ ਯੂਨੀਵਰਸਿਟੀ ਵੱਲੋਂ ਪਾਲਤੂ ਜਾਨਵਰਾਂ ਦੇ ਮਾਲਕਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਹੂਲਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਇਸ ਖੇਤਰ ਦੇ ਵਿਕਾਸ ਲਈ ਨਵੀਆਂ ਨੀਤੀਆਂ ਬਨਾਉਣ ਵਿਚ ਸਹਾਈ ਹੁੰਦੀਆਂ ਹਨ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਸਵਾਗਤ ਕਰਦਿਆਂ ਆਖਿਆ ਕਿ ਪ੍ਰਦਰਸ਼ਨੀ ਦੌਰਾਨ ਵਧੀਆ ਕਿਸਮ ਦੇ ਨਸਲੀ ਮੁਕਾਬਲੇ ਕਰਵਾਏ ਗਏ। ਡਾ. ਐੱਚਐੱਸ ਢੱਲਾ ਨੂੰ ਉੱਤਰੀ ਭਾਰਤ ਵਿਚ ਪਹਿਲਾ ਡੌਗ ਪਾਰਕ ਸਥਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੱਕ ਸੋਵੀਨਰ ਵੀ ਜਾਰੀ ਕੀਤਾ ਗਿਆ। ਪ੍ਰਬੰਧਕੀ ਸਕੱਤਰ ਡਾ. ਧੀਰਜ ਗੁਪਤਾ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ 100 ਤੋਂ ਵੱਧ ਮਾਲਕਾਂ ਨੇ ਆਪਣੇ ਕੁੱਤਿਆਂ ਦਾ ਪ੍ਰਦਰਸ਼ਨ ਕੀਤਾ। ਡਾ. ਇੰਦਰਜੀਤ ਸਿੰਘ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਯੂਨੀਵਰਸਿਟੀ ਵਿਖੇ ਕੁੁੱਤਿਆਂ ਦੀਆਂ ਬਿਮਾਰੀਆਂ ਦਾ ਸਫਲ ਇਲਾਜ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਨਮਾਨ ਦਿੱਤਾ ਗਿਆ। ਇਸ ਮੌਕੇ ਪਾਲਤੂ ਕੁੱਤਿਆਂ ਦੀ ਖੁਰਾਕ ਹੋਰ ਸਾਮਾਨ ਦੇ ਸਟਾਲ ਵੀ ਲਾਏ ਗਏ ਸਨ।

Advertisement
Author Image

Advertisement
Advertisement
×