For the best experience, open
https://m.punjabitribuneonline.com
on your mobile browser.
Advertisement

ਬਸਪਾ ਤੇ ਦਲਿਤ ਭਾਈਚਾਰੇ ਵੱਲੋਂ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

06:53 AM Mar 05, 2024 IST
ਬਸਪਾ ਤੇ ਦਲਿਤ ਭਾਈਚਾਰੇ ਵੱਲੋਂ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
ਨਗਰ ਕੌਂਸਲ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਬਸਪਾ ਤੇ ਦਲਿਤ ਭਾਈਚਾਰੇ ਦੇ ਲੋਕ।
Advertisement

ਸਰਬਜੀਤ ਸਿੰਘ ਭੱਟੀ
ਲਾਲੜੂ , 4 ਮਾਰਚ
ਸ੍ਰੀ ਗੁਰੂ ਰਵਿਦਾਸ ਭਵਨ ਲਾਲੜੂ ਦੇ ਮਸਲੇ ਨੂੰ ਲੈ ਕੇ ਬਸਪਾ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ੍ਹ ਨੇ ਅੱਜ ਹਲਕੇ ਦੇ ਬਸਪਾ ਵਰਕਰਾਂ ਅਤੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਨਾਲ ਲੈ ਕੇ ਨਗਰ ਕੌਂਸਲ ਲਾਲੜੂ ਦੇ ਦਫਤਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਪੰਜਾਬ ਸਰਕਾਰ ਤੇ ਈਓ ਲਾਲੜੂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਸ਼ਾਸਨ ਨੂੰ ਬਸਪਾ ਵਰਕਰ ਖ਼ਿਲਾਫ਼ ਦਰਜ ਕਰਵਾਇਆ ਕੇਸ ਵਾਪਸ ਲੈਣਾ ਪਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਛੜਬੜ੍ਹ ਨੇ ਕਿਹਾ ਕਿ ਸਮਾਜ ਦੇ ਲੋਕਾਂ ਅਤੇ ਗੁਰੂ ਰਵਿਦਾਸ ਮਹਾਰਾਜ ਦੀ ਵਿਚਾਰਧਾਰਾ ਖ਼ਿਲਾਫ਼ ਕੋਈ ਵੀ ਗੱਲਬਾਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਸ਼ਾਸਨ ਵੱਲੋਂ ਈਓ ਗੁਰਬਖਸੀਸ਼ ਸਿੰਘ, ਪ੍ਰਧਾਨ ਸਤੀਸ਼ ਰਾਣਾ, ਥਾਣਾ ਮੁਖੀ ਲਾਲੜੂ ਗੁਰਜੀਤ ਸਿੰਘ ਨੇ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਵਾਇਆ ਅਤੇ ਅਦਾਲਤ ਵਿੱਚ ਚੱਲਦਾ ਕੇਸ ਵਾਪਸ ਲਿਆ ਗਿਆ, ਪ੍ਰਸ਼ਾਸਨ ਨੇ ਦਲਿਤ ਸਮਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਗੁਰੂ ਰਵਿਦਾਸ ਭਵਨ ਦਾ ਮਤਾ ਪ੍ਰਵਾਨਗੀ ਲਈ ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਜਾਵੇਗਾ। ਇਸ ਮੌਕੇ ਬਸਪਾ ਪੰਜਾਬ ਦੇ ਜਰਨਲ ਸਕੱਤਰ ਜਗਜੀਤ ਸਿੰਘ ਛੜਬੜ੍ਹ , ਚਰਨਜੀਤ ਸਿੰਘ ਦੇਵੀਨਗਰ, ਮਾਸਟਰ ਜਗਦੀਸ਼ ਰਾਮ , ਹਰਪ੍ਰੀਤ ਸਿੰਘ ਸੁੰਡਰਾ, ਹਨੀ ਸਿੰਘ ਲਾਲੜੂ, ਬੀਬੀ ਕਰਮਜੀਤ ਕੌਰ ਬਡਾਣਾ, ਮਾਸਟਰ ਸੁਭਾਸ਼ ਸਿੰਘ ਮੀਰਪੁਰਾ ਮੌਜੂਦ ਸਨ।

Advertisement

Advertisement
Author Image

Advertisement
Advertisement
×