For the best experience, open
https://m.punjabitribuneonline.com
on your mobile browser.
Advertisement

ਬਸਪਾ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ

05:35 PM Apr 13, 2024 IST
ਬਸਪਾ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ
Advertisement

ਪਾਲ ਸਿੰਘ ਨੌਲੀ
ਜਲੰਧਰ, 13 ਅਪਰੈਲ
ਬਹੁਜਨ ਸਮਾਜ ਪਾਰਟੀ ਪੰਜਾਬ ਨੇ ਜਲੰਧਰ ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਅੱਜ ਦੋ ਉਮੀਦਵਾਰ ਐਲਾਨੇ ਗਏ ਹਨ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਬਲਵਿੰਦਰ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ’ਤੇ ਸਰਗਰਮ ਹਨ। ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ, ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ ਤੋਂ  2 ਲੱਖ 4 ਹਜ਼ਾਰ ਵੋਟਾਂ ਲੈ ਕੇ ਮੁਕਾਬਲੇ ਵਿਚ ਭਾਰੂ ਰਹੇ ਸਨ।

Advertisement

Advertisement
Author Image

Advertisement
Advertisement
×